ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - water
ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਸਤਲੁਜ-ਯਮਨਾ ਲਿੰਕ (ਐਸਵਾਈਐਲ) ਨਹਿਰ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਿਆਸੀ ਹਲਚਲ ਜਾਰੀ ਹੈ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ-ਨਾਲ ਮੁੱਖ ਮੰਤਰੀ ਨੇ ਕਈ ਹੋਰ ਮਸਲਿਆਂ ਨੂੰ ਲੈ ਕੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਟਵੀਟ ਕਰ ਦੱਸਿਆ ਕਿ ਪੀਐਮ ਮੋਦੀ ਨੂੰ ਉਨ੍ਹਾਂ ਦੇ ਦੂਜੇ ਕਾਰਜਕਾਲ ਦੌਰਾਨ ਪਹਿਲੀ ਵਾਰ ਮਿਲਿਆ ਅਤੇ ਉਨ੍ਹਾਂ ਨੂੰ ਇਸਦੇ ਲਈ ਵਧਾਈ ਦਿੰਦਾ ਹਾਂ। ਉਨ੍ਹਾਂ ਲਿਖਿਆ ਕਿ ਪੀਐਮ ਮੋੋਦੀ ਸਾਹਮਣੇ ਅਨਾਜ ਖਰੀਦ ਦੇ 31,000 ਕਰੋੜ ਦੇ ਕਰਜ਼ੇ ਦਾ ਮੁੱਦਾ ਚੁੱਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਗੱਲਬਾਤ ਹੋਈ ਅਤੇ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਨੇ ਦੋਹਾਂ ਮਾਮਲਿਆਂ 'ਚ ਸੂਬੇ ਦੀ ਮਦਦ ਦਾ ਭਰੋਸਾ ਦਿੱਤਾ ਹੈ।