ਨਵੀਂ ਦਿੱਲੀ: ਆਈਐੱਨਐਕਸ ਮੀਡੀਆ ਮਾਮਲੇ ’ਚ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਉੱਤੇ ਸ਼ਿਕੰਜਾ ਹੋਰ ਵੀ ਕੱਸ ਗਿਆ ਹੈ। ਸੀਬੀਆਈ ਨੇ ਚਿਦੰਬਰਮ, ਉਨ੍ਹਾਂ ਦੇ ਪੁੱਤਰ ਕਾਰਤੀ ਤੇ ਪੀਟਰ ਮੁਖਰਜੀ ਵਿਰੁੱਧ ਦਿੱਲੀ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਨੇ ਇਸ ਚਾਰਜਸ਼ੀਟ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਣੇ 14 ਲੋਕਾਂ ਨੂੰ ਦੋਸ਼ੀ ਬਣਾਇਆ ਹੈ। ਹੁਣ ਇਸ ਮਾਮਲੇ 'ਚ ਅਦਾਲਤ 'ਚ 21 ਅਕਤੂਬਰ ਨੂੰ ਸੁਣਵਾਈ ਹੋਵੇਗੀ।
INX ਮੀਡੀਆ ਕੇਸ ’ਚ ਚਿਦੰਬਰਮ ਵਿਰੁੱਧ ਚਾਰਜਸ਼ੀਟ ਦਾਖ਼ਲ - NX media case news update
ਆਈਐੱਨਐਕਸ ਮੀਡੀਆ ਮਾਮਲੇ ’ਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦਿੱਲੀ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਫ਼ੋਟੋ
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਹੀ ਕਾਂਗਰਸੀ ਆਗੂ ਪੀ. ਚਿਦੰਬਰਮ ਪਿਛਲੇ ਕਈ ਦਿਨਾਂ ਤੋਂ ਤਿਹਾੜ ਜੇਲ੍ਹ ’ਚ ਕੈਦ ਹਨ। ਵੀਰਵਾਰ ਨੂੰ ਪੀ. ਚਿਦੰਬਰਮ ਨੂੰ 24 ਅਕਤੂਬਰ ਤੱਕ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਪੁੱਛਗਿੱਛ ਲਈ ਭੇਜ ਦਿੱਤਾ ਗਿਆ ਸੀ। ਅਦਾਲਤ ਨੇ ED ਨੂੰ ਕਿਹਾ ਸੀ ਕਿ ਹਰੇਕ 48 ਘੰਟਿਆਂ ਪਿੱਛੋਂ ਉਨ੍ਹਾਂ ਦਾ ਮੈਡੀਕਲ ਨਿਰੀਖਣ ਕੀਤਾ ਜਾਵੇ ਤੇ ਉਨ੍ਹਾਂ ਨੂੰ 24 ਅਕਤੂਬਰ ਨੂੰ ਅਦਾਲਤ ਸਾਹਮਣੇ ਮੁੜ ਪੇਸ਼ ਕੀਤਾ ਜਾਵੇ।