ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ ਬਾਰੇ ਆਪਣਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕੇਸ ਦੀ ਜਾਂਚ ਦਾ ਅਧਿਕਾਰ ਦਿੱਤਾ ਹੈ। ਸੁਸ਼ਾਂਤ ਦਾ ਪਰਿਵਾਰ ਅਤੇ ਉਸ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ। ਸੁਪਰੀਮ ਕੋਰਟ ਨੇ ਬਿਹਾਰ ਵਿੱਚ ਦਰਜ ਐਫਆਈਆਰ ਨੂੰ ਸਹੀ ਦੱਸਿਆ ਹੈ। ਨਾਲ ਹੀ ਮੁੰਬਈ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਨਹੀਂ , ਬਲਕਿ ਸਿਰਫ ਪੁੱਛਗਿੱਛ ਕੀਤੀ ਸੀ।
ਸੁਪਰੀਮ ਕੋਰਟ ਦੇ ਫੈਸਲੇ ‘ਤੇ ਭੈਣ ਦਾ ਪ੍ਰਤੀਕਰਮ
ਸੁਸ਼ਾਂਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਮਿਲਣ ਤੋਂ ਬਾਅਦ ਅਦਾਕਾਰ ਦਾ ਪਰਿਵਾਰ ਬਹੁਤ ਖੁਸ਼ ਹੈ। ਸੁਸ਼ਾਂਤ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਟਵੀਟ ਕਰਕੇ ਲਿਖਿਆ- ਆਖਿਰਕਾਰ, ਕੇਸ ਦੀ ਜਾਂਚ ਸੀਬੀਆਈ ਕਰੇਗੀ।
ਉਥੇ ਹੀ ਅੰਕਿਤਾ ਲੋਖੰਡੇ ਨੇ ਲਿਖਿਆ - ਸੱਚਾਈ ਜਿੱਤ ਗਈ। ਸਾਰੇ ਬਾਲੀਵੁੱਡ ਸੈਲੀਬ੍ਰਿਟੀਜ਼ ਦੀਆਂ ਵੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਸੁਸ਼ਾਂਤ ਮਾਮਲੇ ਦੀ ਜਾਂਚ ਕਰੇਗੀ CBI, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਸੁਸ਼ਾਂਤ ਮਾਮਲੇ ਦੀ ਜਾਂਚ ਕਰੇਗੀ CBI, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਸੁਪਰੀਮ ਕੋਰਟ ਦੇ ਫੈਸਲੇ ਨਾਲ ਮਹਾਰਾਸ਼ਟਰ ਸਰਕਾਰ ਅਤੇ ਮੁੰਬਈ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ। ਮਹਾਰਾਸ਼ਟਰ ਸਰਕਾਰ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦੇ ਸਕਦੀ ਹੈ। ਬਿਹਾਰ ਦੇ ਡੀਜੀਪੀ ਗੁਪਤੇਸ਼ਵਰ ਪਾਂਡੇ ਨੇ ਵੀ ਸੀਬੀਆਈ ਨੂੰ ਜਾਂਚ ਸੌਂਪਣ ‘ਤੇ ਖੁਸ਼ੀ ਜ਼ਾਹਿਰ ਕੀਤੀ।