ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨਾਂ ਨੂੰ ਦੇਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਜਸ਼ਨ ਦਾ ਮਾਹੌਲ ਹੈ। ਦੱਸ ਦਈਏ, ਆਮ ਆਦਮੀ ਪਾਰਟੀ ਭਾਜਪਾ ਤੇ ਕਾਂਗਰਸ ਨੂੰ ਪਛਾੜ ਕੇ ਅੱਗੇ ਵੱਧ ਰਹੀ ਹੈ।
ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਜਸ਼ਨ ਦਾ ਮਾਹੌਲ - delhi elections result
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ ਤੇ ਆਮ ਆਦਮੀ ਪਾਰਟੀ ਵੱਡੇ ਫ਼ਰਕ ਨਾਲ ਜਿੱਤਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਜਸ਼ਨ ਦਾ ਮਾਹੌਲ ਹੈ।
ਹਾਲੇ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ਵਿੱਚ ਵੀ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿਧਾਨ ਸਭਾ ਸੀਟਾਂ ਦੀਆਂ 70 ਸੀਟਾਂ 'ਤੇ ਹੁਣ ਤੱਕ ਪ੍ਰਾਪਤ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਇੱਕ ਵਾਰ ਵੱਡੀ ਜਿੱਤ ਹਾਸਿਲ ਕਰਨ ਜਾ ਰਹੀ ਹੈ।
ਸਾਰੀਆਂ 70 ਸੀਟਾਂ ਦੇ ਪ੍ਰਾਪਤ ਮੁਤਾਬਿਕ ਆਪ 58 ਸੀਟਾਂ ਤੇ ਭਾਜਪਾ 12 ਸੀਟਾਂ ਤੋਂ ਅੱਗੇ ਹੈ, ਜਦ ਕਿ ਕਾਂਗਰਸ ਦਾ ਹਾਲੇ ਤੱਕ ਖਾਤਾ ਹੀ ਨਹੀਂ ਖੁਲ੍ਹਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਕੁੱਲ 62.59 ਫ਼ੀਸਦੀ ਵੋਟਿੰਗ ਹੋਈ ਸੀ। ਦਿੱਲੀ ਵਿਧਾਨ ਸਭਾ ਦੀ 70 ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋਈ ਸੀ।