ਪੰਜਾਬ

punjab

ETV Bharat / bharat

ਕੇਂਦਰ ਦੀ ਸੂਬਾ ਸਰਕਾਰਾਂ ਨੂੰ ਤਾੜਨਾ, ਹੱਦਾਂ ਸੀਲ ਕਰਨ ਦੇ ਦਿੱਤੇ ਆਦੇਸ਼ - ਭਾਰਤ ਲੌਕਡਾਊਨ

ਤਾਲਾਬੰਦੀ ਦੀ ਉਲੰਘਣਾ ਕਰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾ ਰਹੇ ਲੋਕਾਂ ਨੂੰ 14 ਦਿਨਾਂ ਲਈ ਅਲੱਗ ਰੱਖਣ ਦੇ ਆਦੇਸ਼ ਕੇਂਦਰ ਸਰਕਾਰ ਨੇ ਜਾਰੀ ਕੀਤੇ ਹਨ।

ਗੁੱਸੇ ਵਿੱਚ ਕੇਂਦਰ ਸਰਕਾਰ, ਰਾਜਾਂ ਤੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰਨ ਦੇ ਦਿੱਤੇ ਆਦੇਸ਼
ਫ਼ੋਟੋ

By

Published : Mar 29, 2020, 5:41 PM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੂਰਾ ਦੇਸ਼ ਲੌਕਡਾਊਨ ਹੈ। ਉੱਥੇ ਹੀ ਕਈ ਲੋਕ ਇਸ ਲੌਕਡਾਊਨ ਦੀ ਉਲੰਘਣਾ ਕਰ ਰਹੇ ਹਨ। ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਉਹ ਲੋਕ ਜੋ ਕੋਰੋਨਾਵਾਇਰਸ ਕਾਰਨ ਹੋਏ ਤਾਲਾਬੰਦੀ ਦੀ ਉਲੰਘਣਾ ਵਿੱਚ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਗਏ ਹਨ, ਉਨ੍ਹਾਂ ਨੂੰ 14 ਦਿਨਾਂ ਲਈ ਅਲੱਗ ਰੱਖਿਆ ਜਾਵੇਗਾ। ਇਹ ਹਦਾਇਤਾਂ ਸਾਰੀਆਂ ਰਾਜ ਸਰਕਾਰਾਂ ਨੂੰ ਜਾਰੀ ਕੀਤੀਆਂ ਗਈਆਂ ਹਨ।

ਲੌਕਡਾਊਨ ਦਰਮਿਆਨ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਆਪਣੇ ਘਰ ਦਾ ਰੁੱਖ ਕਰ ਰਹੇ ਹਨ। ਜਿਸ ਨੂੰ ਲੈ ਕੇ ਰਾਜ ਸਰਕਾਰਾਂ ਨੂੰ ਸਰਹੱਦਾਂ ਨੂੰ ਸੀਲ ਰੱਖਣ ਲਈ ਕਿਹਾ ਗਿਆ ਹੈ। ਸਾਰੇ ਰਾਜਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਹਾਈਵੇਅ 'ਤੇ ਕਿਸੇ ਵੀ ਤਰਾਂ ਦੀ ਆਵਾਜਾਈ ਨਹੀਂ ਹੋਣੀ ਚਾਹੀਦੀ। ਲੋੜਵੰਦਾਂ ਲਈ ਭੋਜਨ ਅਤੇ ਪਨਾਹ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਨੋਟਿਸ ਵਿੱਚ ਇਹ ਵੀ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਲੋਕ ਜੋ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਚਲੇ ਗਏ ਹਨ, ਉਨ੍ਹਾਂ ਨੂੰ ਘੱਟੋ ਘੱਟ 14 ਦਿਨਾਂ ਲਈ ਅਲੱਗ ਨਿਗਰਾਨੀ ਵਿੱਚ ਰੱਖਿਆ ਜਾਵੇ।

ਇਸ ਦੇ ਨਾਲ ਹੀ ਸਾਰੇ ਰਾਜਾਂ ਨੂੰ ਇਹ ਹਦਾਇਤ ਵੀ ਦਿੱਤੀ ਗਈ ਹੈ ਕਿ ਮਜ਼ਦੂਰਾਂ ਨੂੰ ਮਿਹਨਤ ਨਾਲ ਕਮਾਏ ਪੈਸੇ ਸਮੇਂ ਸਿਰ ਮਿਲਦੇ ਰਹਿਣ ਅਤੇ ਇਸ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਮਜ਼ਦੂਰਾਂ ਨੂੰ ਕਮਰਾ ਜਾਂ ਮਕਾਨ ਖਾਲੀ ਕਰਨ ਲਈ ਆਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਦਈਏ ਕਿ ਦੇਸ਼ ਵਿੱਚ 21 ਦਿਨਾਂ ਲਈ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਪਰਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ, ਹਾਲਾਂਕਿ, ਸਰਕਾਰ ਵੱਲੋਂ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਲਈ ਮੁਕੰਮਲ ਪ੍ਰਬੰਧ ਕੀਤੇ ਜਾਣਗੇ। ਹਾਲਾਤ ਇਹ ਹੋ ਗਏ ਹਨ ਕਿ ਜੈਪੁਰ, ਦਿੱਲੀ ਐਨਸੀਆਰ ਤੋਂ ਵੱਡੀ ਗਿਣਤੀ ਵਿੱਚ ਮਜ਼ਦੂਰ ਪੈਦਲ ਆਪਣੇ ਘਰਾਂ ਵੱਲ ਜਾ ਰਹੇ ਹਨ।

ABOUT THE AUTHOR

...view details