ਨਵੀਂ ਦਿੱਲੀ: ਤਿਉਹਾਰਾਂ ਅਤੇ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ।
ਤਿਉਹਾਰਾਂ ਦੇ ਮੱਦੇਨਜ਼ਰ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੋਇਆ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ - ਪੰਜਾਬ ਅਤੇ ਹਰਿਆਣਾ
ਤਿਉਹਾਰਾਂ ਦੇ ਮੱਦੇਨਜ਼ਰ ਪ੍ਰਦੂਸ਼ਣ ਵਧਣ ਦੇ ਆਸਾਰ ਨੂੰ ਵੇਖਦਿਆਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ।
ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਪਟਾਕਿਆਂ 'ਤੇ ਪਾਬੰਦੀ ਯਕੀਨੀ ਬਣਾਉਣ ਦੀ ਗੱਲ ਆਖੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਐਨਸੀਆਰ 'ਚ ਅਧਿਕਾਰੀਆਂ ਨੂੰ 17 ਨਵੰਬਰ ਤਕ ਗਰਮ ਮਿਕਸ ਪਲਾਂਟ 'ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਅਤੇ ਬਾਇਓਮਾਸ ਸਾੜਨ ਦੀ ਸਖ਼ਤੀ ਨਾਲ ਜਾਂਚ ਕਰਨ ਦੀ ਗੱਲ ਆਖੀ ਹੈ। ਕਿਸੇ ਵੀ ਮਾਮਲੇ 'ਚ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਦਰਅਸਲ ਤਿਉਹਾਰਾਂ ਦੇ ਮੌਸਮ 'ਚ ਪ੍ਰਦੂਸ਼ਣ ਪਹਿਲਾਂ ਦੇ ਮੁਕਾਬਲੇ ਵਧਣ ਦੇ ਆਸਾਰ ਹਨ, ਜਿਸ ਕਾਰਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਖ਼ਤ ਰੁਖ ਇਖਤਿਆਰ ਕਰ ਲਿਆ ਹੈ।