ਲਖਨਊ: ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਕਿਹਾ ਕਿ ਕੇਂਦਰ ਨੂੰ ਆਪਣੇ ਬਣਾਏ ਖੇਤੀ ਕਾਨੂੰਨਾਂ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਗੁੱਸੇ ਵਿੱਚ ਹਨ ਅਤੇ ਅੰਦੋਲਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਤੇ ਦਿੱਲੀ-ਹਰਿਆਣਾ ਬਾਰਡਰ 'ਤੇ ਹਜ਼ਾਰਾਂ ਦੀ ਤਦਾਦ 'ਚ ਕਿਸਾਨ ਇੱਕਠੇ ਹੋਏ ਹਨ। ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਨਾਰਾਜ਼ ਹਨ ਤੇ ਇਨ੍ਹਾਂ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ।
ਮਾਇਆਵਤੀ ਦਾ ਟਵੀਟ