ਨਵੀਂ ਦਿੱਲੀ: ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ 'ਚ ਹੋ ਰਹੀ ਦੇਰੀ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ। ਗ੍ਰਹਿ ਮੰਤਰਾਲੇ ਨੇ 'ਦੋਸ਼ੀ ਕੇਂਦਰਤ' ਦਿਸ਼ਾ-ਨਿਰਦੇਸ਼ਾਂ ਨੂੰ ਸੋਧ ਕਰਨ ਤੇ ਕਾਨੂੰਨ ਦੇ ਸ਼ਾਸਨ 'ਚ ਲੋਕਾਂ ਦੇ ਵਿਸ਼ਵਾਸ ਨੂੰ ਮਜਬੂਤ ਕਰਨ ਲਈ 'ਪੀੜਤ ਕੇਂਦਰਤ' ਬਣਾਉਣ ਲਈ ਇੱਕ ਅਰਜ਼ੀ ਦਿੱਤੀ ਹੈ।
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਮੌਤ ਦੀ ਸਜ਼ਾ ਦੇ ਦੋਸ਼ੀਆਂ ਲਈ ਉਪਲੱਬਧ ਅਧਿਕਾਰਾਂ 'ਚ ਸੋਧ ਦੀ ਮੰਗ ਕੀਤੀ ਹੈ। ਕੇਂਦਰ ਨੇ ਕਿਹਾ ਹੈ ਕਿ ਸਮੀਖਿਆ ਪਟੀਸ਼ਨ ਰੱਦ ਹੋਣ ਤੋਂ ਬਾਅਦ ਕਿਊਰੇਟਿਵ ਪਟੀਸ਼ਨ ਦਾਖਲ ਕਰਨ ਲਈ ਮਿਲਣ ਵਾਲੇ ਸਮੇਂ ਦੀ ਲਿਮਟ ਤੈਅ ਕੀਤੀ ਜਾਣੀ ਚਾਹੀਦੀ ਹੈ।