ਸਰਕਾਰ ਵੱਲੋਂ ਇੱਕ ਕੈਦੀ ਦੀ ਸਜ਼ਾ-ਏ-ਮੌਤ ਦੀ ਸਜਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਐਲਾਨ ਨੂੰ ਲੈ ਕੇ ਕੁੱਝ ਸਿੱਖ ਜੱਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਦੀ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੀਆਂ ਜੇਲ੍ਹਾਂ ਵਿਚੋਂ 8 ਸਿੱਖ ਕੈਦੀਆਂ ਨੂੰ ਰਿਹਾਅ ਅਤੇ ਇੱਕ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਐਲਾਨ ਕੀਤਾ ਹੈ।
ਸਰਕਾਰ ਵੱਲੋਂ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੇ ਨਾਂਅ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਪਰ ਸਰਕਾਰ ਕਿਸ ਕੈਦੀ ਨੂੰ ਸਜ਼ਾ-ਏ-ਮੌਤ ਤੋਂ ਰਾਹਤ ਦੇ ਰਹੀ ਹੈ ਇਹ ਸਪਸ਼ਟ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਦਿੱਲੀ ਦੀਆਂ ਕੁਝ ਸਿੱਖ ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਪਟਿਆਲਾ ਦੀ ਜੇਲ੍ਹ ’ਚ ਬੰਦ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਦੀ ਸਜਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਸਕਦੀ ਹੈ। ਦੱਸਦਈਏ ਕਿ 1995 ਵਿੱਚ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਦੋਸ਼ ਤਹਿਤ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ-ਏ-ਮੌਤ ਸੁਣਾਈ ਗਈ ਸੀ।