ਪੰਜਾਬ

punjab

ETV Bharat / bharat

ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੂੰ ਲੈ ਕੇ ਚੰਦੂਮਾਜਰਾ ਨੇ PM ਮੋਦੀ ਨੂੰ ਲਿਖੀ ਚਿੱਠੀ - kabul gurdwara attack

ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫ਼ਗ਼ਾਨਿਸਤਾਨ ਦੇ ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਬਾਰੇ ਚਿੱਠੀ ਲਿਖ ਕੇ ਇਸ ਮਾਮਲੇ ‘ਤੇ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।

ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੂੰ ਲੈ ਕੇ ਚੰਦੂਮਾਜਰਾ ਨੇ PM ਮੋਦੀ ਨੂੰ ਲਿਖੀ ਚਿੱਠੀ
ਫ਼ੋਟੋ

By

Published : Mar 28, 2020, 11:39 PM IST

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੇ ਕਾਬੁਲ ਵਿੱਚ 25 ਮਾਰਚ ਨੂੰ ਗੁਰਦੁਆਰਾ ਗੁਰੂ ਹਰ ਰਾਏ ਸਾਹਿਬ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ 27 ਲੋਕਾਂ ਦੀ ਮੌਤ ਹੋ ਗਈ ਸੀ। ਇਸ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਮਲੇ ‘ਤੇ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।

ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੂੰ ਲੈ ਕੇ ਚੰਦੂਮਾਜਰਾ ਨੇ PM ਮੋਦੀ ਨੂੰ ਲਿਖੀ ਚਿੱਠੀ

ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕਰਦਿਆਂ ਅਫ਼ਗ਼ਾਨਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਅਤੇ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਪੱਤਰ ਇਹ ਵੀ ਲਿਖਿਆ ਗਿਆ ਹੈ ਕਿ ਇਸ ਅੱਤਵਾਦੀ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਦਾ ਚੰਗਾ ਇਲਾਜ ਹੋਵੇ।

ਧਾਰਮਿਕ ਇਕੱਠ ਵਿੱਚ ਇਕੱਠੇ ਹੋਏ ਲੋਕਾਂ ਉੱਤੇ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਅਫ਼ਗ਼ਾਨਿਸਤਾਨ ਸਰਕਾਰ ਨੇ ਹਮਲੇ ਦੀ ਪੁਸ਼ਟੀ ਕੀਤੀ ਸੀ ਅਤੇ ਅਜਿਹੀਆਂ ਖ਼ਬਰਾਂ ਵੀ ਆਈਆਂ ਸਨ ਕਿ ਆਪ੍ਰੇਸ਼ਨ ਵਿਚ 4 ਅੱਤਵਾਦੀ ਮਾਰੇ ਗਏ ਸਨ। ਭਾਰਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ।

ABOUT THE AUTHOR

...view details