ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੀਆਂ ਸਰਕਾਰੀ ਨੌਕਰੀਆਂ ਹੁਣ ਸਿਰਫ ਰਾਜ ਦੇ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ। ਇਸ ਦੇ ਲਈ ਜ਼ਰੂਰੀ ਕਾਨੂੰਨ ਬਣਾਇਆ ਜਾ ਰਿਹਾ ਹੈ। ਮੱਧ ਪ੍ਰਦੇਸ਼ ਦੇ ਸਰੋਤ ਸਿਰਫ਼ ਮੱਧ ਪ੍ਰਦੇਸ਼ ਦੇ ਬੱਚਿਆਂ ਲਈ ਰਹਿਣਗੇ।
ਮੱਧ ਪ੍ਰਦੇਸ਼ ਵਿੱਚ ਹੁਣ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਨਹੀਂ ਮਿਲੇਗੀ ਨੌਕਰੀ: ਸੀਐਮ ਸ਼ਿਵਰਾਜ - chief minister shivraj singh chauhan
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੱਡਾ ਐਲਾਨ ਕੀਤਾ ਹੈ, ਸੀਐਮ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਵਿੱਚ ਸਰਕਾਰੀ ਨੌਕਰੀਆਂ ਹੁਣ ਸਿਰਫ਼ ਰਾਜ ਦੇ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ।
![ਮੱਧ ਪ੍ਰਦੇਸ਼ ਵਿੱਚ ਹੁਣ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਨਹੀਂ ਮਿਲੇਗੀ ਨੌਕਰੀ: ਸੀਐਮ ਸ਼ਿਵਰਾਜ chief minister shivraj singh chauhan big announcement in bhopal](https://etvbharatimages.akamaized.net/etvbharat/prod-images/768-512-8461991-thumbnail-3x2-mp.jpg)
ਫ਼ੋਟੋ
ਵੀਡੀਓ
ਮੁੱਖ ਮੰਤਰੀ ਸ਼ਿਵਰਾਜ ਸਿੰਘ ਦੇ ਇਸ ਬਿਆਨ ਬਾਰੇ ਰਾਜਨੀਤਿਕ ਬਿਆਨ ਵੀ ਦਿੱਤੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਉਪ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਅਜਿਹਾ ਫ਼ੈਸਲਾ ਲਿਆ ਹੈ। ਮੱਧ ਪ੍ਰਦੇਸ਼ ਵਿੱਚ 27 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ।
ਹਾਲਾਂਕਿ ਇਹ ਮੰਗ ਲੰਬੇ ਸਮੇਂ ਤੋਂ ਮੱਧ ਪ੍ਰਦੇਸ਼ ਵਿੱਚ ਇਹ ਮੰਗ ਕੀਤੀ ਜਾ ਰਹੀ ਸੀ, ਕੁੱਝ ਵਿਭਾਗਾਂ ਵਿੱਚ, ਬਾਹਰੀ ਰਾਜ ਦੇ ਨੌਜਵਾਨਾਂ ਲਈ ਕੋਟਾ 5 ਪ੍ਰਤੀਸ਼ਤ ਨਿਰਧਾਰਤ ਕੀਤਾ ਗਿਆ ਸੀ ਪਰ ਹੁਣ ਸਰਕਾਰ ਦੇ ਇਸ ਕਦਮ ਤੋਂ ਬਾਅਦ, ਮੱਧ ਪ੍ਰਦੇਸ਼ ਦੇ 100 ਫ਼ੀਸਦੀ ਬੱਚਿਆਂ ਨੂੰ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।