ਈਟਾਨਗਰ : ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਏ ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰਨ ਦੇ ਸਵਾਲ ਉੱਤੇ, ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ, " ਚੀਨ ਨੇ ਅਰੁਣਾਚਲ ਪ੍ਰਦੇਸ਼ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ, ਜੋ ਚੀਨ ਦੇ ਦੱਖਣ ਵਿੱਚ ਤਿੱਬਤ ਦਾ ਖ਼ੇਤਰ ਹੈ।"
ਗਲੋਬਲ ਟਾਈਮਜ਼ ਦੇ ਮੁਤਾਬਕ , ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਕਿਹਾ, 'ਚੀਨ ਨੇ ਅਖੌਤੀ ਅਰੁਣਾਚਲ ਪ੍ਰਦੇਸ਼ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ, ਜੋ ਚੀਨ ਦੇ ਦੱਖਣ ਵਿੱਚ ਤਿੱਬਤ ਦਾ ਖ਼ੇਤਰ ਹੈ। ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਨ ਲਈ ਭਾਰਤੀ ਫੌਜ ਵੱਲੋਂ ਭੇਜੇ ਗਏ ਪੀ.ਐਲ.ਏ. ਸੰਦੇਸ਼ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।'