ਨਵੀਂ ਦਿੱਲੀ: ਭਾਰਤ ਵਿੱਚ ਚੀਨੀ ਦੂਤਾਵਾਸ ਨੇ ਬੀਜਿੰਗ ਪਾਰਕ ਵਿੱਚ ਮਹਾਤਮਾ ਗਾਂਧੀ ਦੀ 150 ਵੀਂ ਜੈਯੰਤੀ ਸਮਾਰੋਹ ਲਈ ਆਗਿਆ ਦੇਣ ਤੋਂ ਮਨਾ ਕਰ ਦਿੱਤਾ ਸੀ। ਇਸ 'ਤੇ ਭਾਰਤ ਵਿੱਚ ਚੀਨੀ ਦੂਤਾਵਾਸ ਨੇ ਜਵਾਬ ਦਿੱਤਾ ਹੈ।
ਚੀਨੀ ਦੂਤਾਵਾਸ ਨੇ ਗਾਂਧੀ ਜੀ ਦੀ 150 ਵੀਂ ਜੈਯੰਤੀ ਮਨਾਉਣ ਤੋਂ ਇਨਕਾਰ ਕਰਨ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਚੀਨ ਵਿੱਚ ਕਮਿਊਨਿਸਟ ਸਰਕਾਰ ਦੀ 70ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਚੱਲ ਰਹੇ ਸਨ।
ਦੂਤਾਵਾਸ ਨੇ ਕਿਹਾ ਕਿ ਮਹਾਤਮਾ ਗਾਂਧੀ ਮਹੱਤਵਪੂਰਨ ਇਤਿਹਾਸਿਕ ਹਸਤੀ ਹਨ, ਜਿਨ੍ਹਾਂ ਨੇ ਭਾਰਤ ਵਿੱਚ ਹਿੰਸਾ ਤੇ ਬ੍ਰਿਟਿਸ਼ ਸਰਕਾਰ ਵਿਰੁੱਧ ਕਈ ਅੰਦੋਲਨਾਂ ਦੀ ਅਗਵਾਈ ਕਰਦਿਆਂ ਭਾਰਤ ਨੂੰ ਆਜ਼ਾਦੀ ਦਿਵਾਈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਚੀਨ ਅਤੇ ਪੂਰੀ ਦੁਨੀਆ ਵਿੱਚ ਸਨਮਾਨ ਹੈ ਅਤੇ ਚੀਨੀ ਪੱਖ, ਚੀਨ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਰਵਾਏ ਗਏ ਸਮਾਰੋਹਾਂ ਦਾ ਸਵਾਗਤ ਕਰਦਾ ਹੈ।