ਨਵੀਂ ਦਿੱਲੀ: ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਰਕਾਰ ਨੂੰ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੂੰ ਆਪਣਾ ਉੱਤਰਾਧਿਕਾਰੀ ਬਣਾਉਣ ਦੀ ਸਿਫਾਰਸ਼ ਕੀਤੀ ਹੈ। ਜਸਟਿਸ ਗੋਗੋਈ ਨੇ ਆਪਣੇ ਪੱਤਰ ਵਿੱਚ ਕਥਿਤ ਤੌਰ ‘ਤੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਜਸਟਿਸ ਐਸ.ਏ. ਬੋਬੜੇ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਜਸਟਿਸ ਗੋਗੋਈ ਤੋਂ ਬਾਅਦ ਜਸਟਿਸ ਬੋਬਡੇ ਸੀਨੀਅਰਤਾ ਵਿੱਚ ਨੰਬਰ 2 ਉੱਤੇ ਹਨ।
ਸੀਜੇਆਈ ਰੰਜਨ ਗੋਗੋਈ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਅਗਲੇ ਚੀਫ਼ ਜਸਟਿਸ ਬਣਾਏ ਜਾਣ ਦੀ ਕੀਤੀ ਸਿਫਾਰਿਸ਼
ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੂੰ ਆਪਣਾ ਉੱਤਰਾਧਿਕਾਰੀ ਬਣਾਉਣ ਦੀ ਕੇਂਦਰ ਸਰਕਾਰ ਨੂੰ ਸਿਫਾਰਿਸ਼ ਕੀਤੀ ਹੈ।
ਫ਼ੋਟੋ
ਜ਼ਿਕਰਯੋਗ ਹੈ ਕਿ ਜਸਟਿਸ ਬੋਬਡੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਹਨ। ਉਹ 23 ਅਪ੍ਰੈਲ 2021 ਨੂੰ ਰਿਟਾਇਰ ਹੋਣਗੇ। ਅਪ੍ਰੈਲ 2013 'ਚ ਉਨ੍ਹਾਂ ਦੀ ਨਿਯੁਕਤੀ ਸੁਪਰੀਮ ਕੋਰਟ 'ਚ ਹੋਈ ਸੀ।