ਪੰਜਾਬ

punjab

ETV Bharat / bharat

ਪੁਲਵਾਮਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ 'ਚ ਮੁੱਠਭੇੜ, 3 ਅੱਤਵਾਦੀ ਢੇਰ - ਜੰਮੂ ਕਸ਼ਮੀਰ ਦੇ ਪੁਲਵਾਮਾ

ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿੱਚ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਸੁਰੱਖਿਆਂ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਪੁਲਵਾਮਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ 'ਚ ਮੁੱਠਭੇੜ
ਪੁਲਵਾਮਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ 'ਚ ਮੁੱਠਭੇੜ

By

Published : Dec 9, 2020, 7:21 AM IST

Updated : Dec 9, 2020, 2:03 PM IST

ਪੁਲਵਾਮਾ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿੱਚ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮੁੱਠਭੇੜ ਪੁਲਵਾਮਾ ਦੇ ਟੇਕੇਨ ਖੇਤਰ 'ਚ ਸਾਜਰੇ ਹੋਈ। ਦੱਸ ਦਈਏ ਕਿ ਇਸ ਬਾਬਤ ਅਜੇ ਕੋਈ ਖ਼ਬਰ ਨਹੀਂ ਆਈ ਹੈ ਕਿ ਸੁਰੱਖਿਆ ਬਲਾਂ ਨੇ ਕਿੰਨੇ ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ।

ਸਥਾਨਕ 3 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੁਲਿਸ ਤੇ ਅੱਤਵਾਦੀਆਂ ਦੀ ਮੁੱਠਭੇੜ 'ਚ 3 ਅੱਤਵਾਦੀਆਂ ਨੂੰ ਸੁਰੱਖਿਆਂ ਬਲਾਂ ਨੇ ਢੇਰ ਕਰ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਹ 3 ਸਥਾਨਕ ਅੱਤਵਾਦੀ ਸੀ ਤੇ ਇਹ ਅਮ ਬਸਰ ਸੰਗਠਨ ਨਾਲ ਜੁੜੇ ਹੋਏ ਸੀ। ਅਜੇ ਅੱਤਵਾਦੀਆਂ ਦੀ ਪਛਾਣ ਹੋਣੀ ਬਾਕੀ ਹੈ। ਦੱਸ ਦਈਏ ਕਿ ਇਸ ਮੁੱਠਭੇੜ 'ਚ ਇੱਕ ਆਮ ਨਾਗਰਿਕ ਵੀ ਜ਼ਖ਼ਮੀ ਹੋਇਆ।

ਕਸ਼ਮੀਰ ਦੇ ਆਈਜੀਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਤੇ ਇਸੇ ਦੌਰਾਨ ਇੱਕ ਨਾਗਰਿਕ ਵੀ ਜ਼ਖ਼ਮੀ ਹੋਇਆ।

Last Updated : Dec 9, 2020, 2:03 PM IST

ABOUT THE AUTHOR

...view details