ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਸੰਸਦ ਭਵਨ 'ਚ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਕੈਪਟਨ ਸੰਸਦ ਦੇ ਇਜਲਾਸ 'ਚ ਪੰਜਾਬ ਦੇ ਮੁੱਦੇ ਚੁੱਕਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਤੇ ਸੰਸਦ ਮੈਂਬਰਾਂ ਵੱਲੋਂ ਚੁੱਕੇ ਪੰਜਾਬ ਦੇ ਜ਼ਰੂਰੀ ਮੁੱਦਿਆਂ 'ਤੇ ਖੁਸ਼ੀ ਪ੍ਰਗਟਾਈ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਵੀ ਦਿੱਲੀ ਦੌਰੇ 'ਤੇ ਹਨ।
ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ - congress
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ।
ਫ਼ੋੋਟੋ
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਸਿੱਧੂ ਦੇ ਅਸਤੀਫ਼ੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਸੀ ਕਿ ਉਹ ਅਸਤੀਫ਼ਾ ਦੇਖਣ ਤੋਂ ਬਾਅਦ ਹੀ ਕੋਈ ਫ਼ੈਸਲਾ ਕਰਨਗੇ।
ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫ਼ਾ ਭੇਜਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂਆਂ ਵਿਚਕਾਰ ਇਸ ਮੁੱਦੇ 'ਤੇ ਵੀ ਚਰਚਾ ਹੋਣੀ ਸੰਭਵ ਹੈ। ਇਸ ਦੇ ਨਾਲ ਹੀ ਕੈਪਟਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।
Last Updated : Jul 16, 2019, 2:22 PM IST