ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ ਜਨਮਦਿਨ ਹੈ। ਰਾਹੁਲ ਗਾਂਧੀ 49 ਸਾਲ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਰਾਹੁਲ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ 'ਤੇ ਦਿੱਤੀ ਵਧਾਈ
ਰਾਹੁਲ ਗਾਂਧੀ ਦਾ ਅੱਜ 49ਵਾਂ ਜਨਮਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਫ਼ੋਟੋ
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, 'ਮੈਨੂੰ ਤੁਹਾਡੇ 'ਤੇ ਮਾਣ ਹੈ। ਤੁਹਾਡੇ ਵਿੱਚ ਮੈਨੂੰ ਆਪਣੇ ਮਿੱਤਰ ਰਾਜੀਵ ਗਾਂਧੀ ਦਿੱਸਦੇ ਹਨ। ਤੁਹਾਨੂੰ ਭਵਿੱਖ ਲਈ ਸ਼ੁਭਕਾਮਨਾਵਾਂ।'
ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਲ-ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਿਯੰਕਾ ਗਾਂਧੀ ਅਤੇ ਗ਼ੁਲਾਮ ਨਬੀ ਆਜ਼ਾਦ ਨੇ ਵੀ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ।