ਦੇਹਰਾਦੂਨ: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਬਾਦਲ ਫੱਟਣ ਤੋਂ ਬਾਅਦ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਲਈ ਲੱਗਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਉੱਤਰਾਖੰਡ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਉੱਤਰਾਖੰਡ ਦੇ ਮੁੱਖ ਮੰਤਰੀ ਨੇ ਫਿਲਹਾਲ ਸਾਰੇ ਪਾਇਲਟਾਂ ਨੂੰ ਕਿਸੇ ਵੀ ਤਰ੍ਹਾਂ ਦਾ ਰਿਸਕ ਨਾ ਲੈਣ ਦੀ ਹਿਦਾਇਤ ਦਿੱਤੀ ਹੈ। ਹਵਾਈ ਰਸਤੇ ਰਾਹੀਂ ਰਾਹਤ ਅਤੇ ਬਚਾਅ ਕਾਰਜ ਫਿਲਹਾਲ ਪੂਰੀ ਤਰ੍ਹਾਂ ਨਾਲ ਰੋਕ ਦਿੱਤਾ ਗਿਆ ਹੈ।
ਉੱਤਰਕਾਸ਼ੀ ਹੈਲੀਕਾਪਟਰ ਕ੍ਰੈਸ਼: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 15-15 ਲੱਖ ਰੁਪਏ ਦਾ ਮੁਆਵਜ਼ਾ
ਉੱਤਰਕਾਸ਼ੀ ਵਿੱਚ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ ਉੱਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਦਾ ਜਾਇਜ਼ਾ ਲੈਣ ਲਈ ਰਾਵਤ ਡਿਜ਼ਾਸਟਰ ਕੰਟਰੋਲ ਰੂਮ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਘਟਨਾ ਵਾਲੀ ਥਾਂ ਦੀ ਤਸਵੀਰ।
ਵੀਡੀਓ ਵੇਖਣ ਲਈ ਕਲਿੱਕ ਕਰੋ
ਦੱਸ ਦਈਏ ਕਿ ਇਹ ਹਾਦਸਾ ਦੁਪਹਿਰ 12 ਵਜਕੇ 11 ਮਿੰਟ ਉੱਤੇ ਹੋਇਆ। ਹਾਦਸਾ ਅਜਿਹੀ ਥਾਂ ਹੋਇਆ, ਜਿੱਥੇ ਜਾਣਾ ਬੇਹੱਦ ਮੁਸ਼ਕਿਲ ਸੀ, ਪਰ ਐੱਸਡੀਆਰਐੱਫ਼ ਦੀ ਟੀਮ ਨੂੰ ਮੌਕੇ ਉੱਤੇ ਭੇਜਿਆ ਗਿਆ।