ਪੰਜਾਬ

punjab

ETV Bharat / bharat

ਕੋਰੋਨਾ ਤੋਂ ਹਾਰ ਚੁੱਕੇ ਸਫ਼ਾਈ ਕਰਮੀ ਦੇ ਪਰਿਵਾਰ ਨੂੰ ਕੇਜਰੀਵਾਲ ਨੇ ਜਾਰੀ ਕੀਤਾ 1 ਕਰੋੜ ਦਾ ਚੈਕ - ਸਫ਼ਾਈ ਕਰਮੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੇ ਘਰ-ਘਰ ਜਾ ਕੇ ਕੂੜਾ ਚੁੱਕਣ ਵਾਲੇ ਸਫ਼ਾਈ ਕਰਮੀ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਸੌਂਪੀ ਹੈ।

ਫ਼ੋਟੋ
ਫ਼ੋਟੋ

By

Published : Aug 21, 2020, 3:57 PM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਵਧਦੇ ਇਨਫੈਕਸ਼ਨ ਦਰਮਿਆਨ ਸਫ਼ਾਈ ਕਰਮੀ ਜਾਨ ਜ਼ੋਖਮ ਵਿੱਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਵਿੱਚ ਕਈ ਸਫ਼ਾਈ ਕਰਮੀ ਕੋਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ ਗਵਾ ਚੁੱਕੇ ਹਨ।

ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹੇ ਹੀ ਇੱਕ ਕੋਰੋਨਾ ਯੋਧੇ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਕੇਜਰੀਵਾਲ ਨੇ ਡਿਊਟੀ ਦੌਰਾਨ ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਇੱਕ ਸਫ਼ਾਈ ਕਰਮੀ ਰਾਜੂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ ਹੈ।

ਫ਼ੋਟੋ

ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਸਾਰੇ ਕੋਰੋਨਾ ਯੋਧਿਆ 'ਤੇ ਮਾਣ ਹੈ, ਜੋ ਦਿੱਲੀ ਦੀ ਜਨਤਾ ਦੀ ਸੁਰੱਖਿਆ ਲਈ ਆਪਣੀ ਜਾਨ ਤਿਆਗ ਰਹੇ ਹਨ। ਦੱਸਣਯੋਗ ਹੈ ਕਿ ਦਿੱਲੀ ਵਿੱਚ 40 ਹਜ਼ਾਰ ਤੋਂ ਵੱਧ ਸਫ਼ਾਈ ਕਰਮੀ ਹਨ, ਜੋ ਲੋਕਾਂ ਦੇ ਘਰ-ਘਰ ਜਾ ਕੇ ਕੂੜਾ ਚੁੱਕਦੇ ਹਨ, ਅਜਿਹੇ ਵਿੱਚ ਉਨ੍ਹਾਂ ਨੂੰ ਇਨਫੈਕਸ਼ਨ ਦਾ ਸਭ ਤੋਂ ਵੱਧ ਖ਼ਤਰਾ ਹੈ। ਦਿੱਲੀ ਸਫ਼ਾਈ ਕਰਮੀ ਐਸੋਸੀਏਸ਼ਨ ਦਾ ਦੋਸ਼ ਹੈ ਕਿ ਨਗਰ ਨਿਗਮ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਹੂਲੀਅਤ ਨਹੀਂ ਦਿੱਤੀ ਜਾ ਰਹੀ ਹੈ।

ABOUT THE AUTHOR

...view details