ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਐਤਵਾਰ ਸਵੇਰੇ ਪੱਛਮੀ ਦਿੱਲੀ ਦੇ ਰਾਣੀ ਝਾਂਸੀ ਰੋਡ ਇਲਾਕੇ ਦੇ ਇੱਕ ਕਾਰਖਾਨੇ ਵਿੱਚ ਜ਼ਬਰਦਸਤ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ ਹੈ। ਇਸ ਮੌਕੇ ਦਿੱਲੀ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਸਰਕਾਰ ਨੇ ਜ਼ਖ਼ਮੀਆਂ ਲਈ 1 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਦੀ ਮੈਜਿਸਟਰੀਅਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, 'ਇਸ ਦੁਖਦਾਈ ਘਟਨਾ ਵਿੱਚ ਅਸੀਂ 40 ਨਿਰਦੋਸ਼ ਜਾਨਾਂ ਨੂੰ ਗਵਾਇਆ ਹੈ, ਮੈਂ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।'
ਦਿੱਲੀ ਦੇ ਭੀੜ ਭਰੇ ਬਾਜ਼ਾਰ ਵਿੱਚ ਅੱਗ ਲੱਗਣ ਨਾਲ 43 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਇਸ ਹਾਦਸੇ ਵਿੱਚ ਇੱਕ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ। ਅੱਗ ਵਿੱਚ ਝੁਲਸ ਕੇ ਮਰੇ ਸਾਰੇ ਲੋਕ ਮਜਦੂਰ ਸੀ। ਸ਼ੁਰੂਆਤੀ ਜਾਂਚ ਮੁਤਾਬਕ ਇਹ ਅੱਗ ਉਦੋਂ ਲੱਗੀ ਜਦੋਂ ਇਹ ਸਾਰੇ ਸੌਂ ਰਹੇ ਸੀ।
ਪੁਲਿਸ ਨੇ ਕਿਹਾ ਕਿ ਕਾਰਖਾਨੇ ਦੀ ਮਾਲਿਕ ਦੇ ਵਿਰੁੱਧ ਰਿਹਾਇਸ਼ੀ ਇਲਾਕੇ ਵਿੱਚ ਬੈਗ ਬਣਾਉਣ ਦੇ ਕਾਰਖਾਨੇ ਲਾਉਣ ਅਤੇ ਸੁਰੱਖਿਆ ਦੇ ਮਾਪਦੰਡਾ ਦਾ ਪਾਲਣ ਨਾ ਕਰਨ ਲਈ ਐਫ਼ਆਈਆਰ ਦਰਜ ਕਰ ਲਈ ਗਈ ਹੈ।