ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਤੋਂ ਹਲਕੇ ਬੁਖ਼ਾਰ ਅਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੱਲ੍ਹ ਦੁਪਹਿਰ ਤੋਂ ਉਨ੍ਹਾਂ ਦੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਹਨ ਅਤੇ ਕਿਸੇ ਨੂੰ ਨਹੀਂ ਮਿਲ ਰਹੇ ਹਨ।
ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐਮ ਅਰਵਿੰਦ ਕੇਜਰੀਵਾਲ ਨੇ ਆਪਣੇ ਆਪ ਨੂੰ ਘਰ ਵਿੱਚ ਕੁਆਰੰਟਾਈਨ ਕਰ ਲਿਆ ਹੈ। ਕੱਲ੍ਹ ਨੂੰ ਮੁੱਖ ਮੰਤਰੀ ਆਪਣਾ ਕੋਰੋਨਾ ਟੈਸਟ ਕਰਵਾਉਣਗੇ।