ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬਾਸਮਤੀ ਚੌਲਾਂ ਦੇ ਜੀ.ਆਈ. ਟੈਗਿੰਗ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ।
ਸੀਐਮ ਸ਼ਿਵਰਾਜ ਨੇ ਟਵੀਟ ਕੀਤਾ ਹੈ ਕਿ ਪਾਕਿਸਤਾਨ ਦੇ ਨਾਲ ਏਪੀਡਾ (Agricultural and Processed Food Products Export Development Authority) ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਦਾਅਵਿਆਂ ਨਾਲ ਕੋਈ ਸਬੰਧ ਨਹੀਂ ਹੈ, ਕਿਉਂਕਿ ਇਹ ਭਾਰਤ ਦੇ ਜੀਆਈ ਐਕਟ ਦੇ ਅਧੀਨ ਆਉਂਦਾ ਹੈ ਅਤੇ ਇਸ ਦਾ ਬਾਸਮਤੀ ਚੌਲਾਂ ਦੇ ਅੰਦਰੂਨੀ ਦਾਅਵਿਆਂ ਨਾਲ ਕੋਈ ਸਬੰਧ ਨਹੀਂ ਹੈ। ਇਹ ਪੰਜਾਬ ਜਾਂ ਮੱਧ ਪ੍ਰਦੇਸ਼ ਦਾ ਨਹੀਂ ਬਲਕਿ ਕਿਸਾਨਾਂ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮਾਮਲਾ ਹੈ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਹੈ ਕਿ ਆਖਿਰ ਅਮਰਿੰਦਰ ਸਿੰਘ ਦੀ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਕਿਹੜੀ ਦੁਸ਼ਮਨੀ ਹੈ। ਮੈਂ ਪੰਜਾਬ ਦੀ ਸਰਕਾਰ ਵੱਲੋਂ ਮੱਧ ਪ੍ਰਦੇਸ਼ ਦੇ ਬਾਸਮਤੀ ਚੌਲਾਂ ਨੂੰ ਜੀਆਈ ਟੈਗਿੰਗ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖਣ ਦੀ ਨਿੰਦਾ ਕਰਦਾਂ ਹਾਂ ਤੇ ਰਾਜਨੀਤੀ ਤੋਂ ਪ੍ਰੇਰਿਤ ਮੰਨਦਾ ਹਾਂ। ਜੀਆਈ ਨੂੰ ਮੱਧ ਪ੍ਰਦੇਸ਼ ਨੂੰ ਟੈਗ ਕਰਨ ਨਾਲ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਬਾਸਮਤੀ ਚੌਲਾਂ ਦੀਆਂ ਕੀਮਤਾਂ ਨੂੰ ਸਥਿਰਤਾ ਮਿਲੇਗੀ ਅਤੇ ਦੇਸ਼ ਦੀ ਬਰਾਮਦ ਨੂੰ ਹੁਲਾਰਾ ਮਿਲੇਗਾ।