ਦੇਹਰਾਦੂਨ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਚੱਲ ਕੇ ਵਾਹਘਾ ਬਾਰਡਰ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਇਆ ਸੀ ਜਿਸ ਤੋਂ ਬਾਅਦ ਹਰਿਆਣਾ, ਹਿਮਾਚਲ ਤੋਂ ਹੁੰਦਾ ਹੋਇਆ ਦੇਹਰਾਦੂਨ ਪਹੁੰਚਿਆਂ।
ਦੇਹਰਾਦੂਨ ਪਹੁੰਚਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਦੇ ਰੂਪ ਵਿੱਚ ਦੇਹਰਾਦੂਨ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਸਣੇ ਭਾਜਪਾ ਦੇ ਕਈ ਵਿਧਾਇਕ ਪਹੁੰਚੇ।
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਹ ਕੌਮਾਂਤਰੀ ਨਗਰ ਕੀਰਤਨ 1 ਅਗਸਤ ਨੂੰ ਸ਼ੁਰੂ ਹੋਇਆ ਸੀ। ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਬੁੱਧਵਾਰ ਨੂੰ ਦੇਹਰਾਦੂਨ ਪਹੁੰਚਿਆ। ਹਰ ਸੂਬੇ ਵਿੱਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।