ਬੀਕਾਨੇਰ: ਰਾਜਸਥਾਨ ਦੇ ਜ਼ਿਲ੍ਹਾ ਬੀਕਾਨੇਰ ਦੇ ਲਖਾਸਰ ਇਲਾਕੇ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਬਸ ਅਤੇ ਟਰੱਕ ਵਿਚਕਾਰ ਟੱਕਰ ਹੋਣ ਨਾਲ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਅਤੇ 20-25 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਟੱਕਰ ਦੌਰਾਨ ਬਸ ਅਤੇ ਟਰੱਕ 'ਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਟਰੱਕ ਡਰਾਇਵਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਬੀਕਾਨੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਮੌਤ ਕਈ ਜ਼ਖ਼ਮੀ - 10 PEOPLE KILLED IN BIKANER
ਬੀਕਾਨੇਰ 'ਚ ਬਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਈ ਹੈ, ਜਿਸ 'ਚ ਕਰੀਬ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਅਤੇ 20-25 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਫ਼ੋਟੋ
ਜ਼ਖ਼ਮੀਆਂ ਨੂੰ ਨਜਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Last Updated : Nov 18, 2019, 11:51 AM IST