ਪੰਜਾਬ

punjab

ETV Bharat / bharat

'ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਭੇਜਣ ਲਈ ਹਰਿਆਣਾ ਸਰਕਾਰ ਵਚਨਬੱਧ' - ਪ੍ਰਵਾਸੀ ਮਜ਼ਦੂਰ

ਹਰਿਆਣਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਤਾਲਾਬੰਦੀ ਵਿੱਚ ਵਾਧੇ ਕਾਰਨ ਉਦਯੋਗ, ਨਿਰਮਾਣ ਕਾਰਜ ਅਤੇ ਆਰਥਿਕਤਾ ਠੱਪ ਹੋ ਗਈ ਹੈ। ਜੋ ਪ੍ਰਵਾਸੀ ਮਜ਼ਦੂਰ ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਰਾਹੀਂ ਆਪਣੇ ਜੱਦੀ ਸੂਬਿਆਂ ਵਿੱਚ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਾਪਸ ਭੇਜਣ ਲਈ ਸਰਕਾਰ ਵਚਨਬੱਧ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ

By

Published : May 15, 2020, 8:40 PM IST

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੋ ਪ੍ਰਵਾਸੀ ਮਜ਼ਦੂਰ ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਰਾਹੀਂ ਸੰਗਠਿਤ ਢੰਗ ਨਾਲ ਆਪਣੇ ਜੱਦੀ ਸੂਬਿਆਂ ਵਿੱਚ ਜਾਣਾ ਚਾਹੁੰਦੇ ਹਨ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਉਨ੍ਹਾਂ ਨੂੰ ਭੇਜਣ ਲਈ ਵਚਨਬੱਧ ਹਨ।

ਹਰਿਆਣਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਤਾਲਾਬੰਦੀ ਵਿੱਚ ਵਾਧੇ ਕਾਰਨ ਉਦਯੋਗ, ਨਿਰਮਾਣ ਕਾਰਜ ਅਤੇ ਆਰਥਿਕਤਾ ਠੱਪ ਹੋ ਗਈ ਹੈ। ਇਸ ਲਈ ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਰਾਹੀਂ ਹਰਿਆਣਾ ਤੋਂ ਭੇਜਿਆ ਗਿਆ। ਇਸ ਤੋਂ ਇਲਾਵਾ ਪ੍ਰਵਾਸੀਆਂ ਨੂੰ ਬੱਸਾਂ ਰਾਹੀਂ ਨੇੜਲੇ ਰਾਜਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਭੇਜਿਆ ਜਾ ਰਿਹਾ ਹੈ।

ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਸ਼ੈਲਟਰ ਹੋਮਜ਼ ਤੋਂ ਰੋਡਵੇਜ਼ ਦੀਆਂ ਬੱਸਾਂ ਰਾਹੀਂ ਰੇਲਵੇ ਸਟੇਸ਼ਨਾਂ ‘ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੇ ਗ੍ਰਹਿ ਰਾਜਾਂ ਲਈ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਰੇਲਵੇ ਪਲੇਟਫਾਰਮ ਨੂੰ ਵੈਕਿਊਮ ਕਲੀਨਰ ਨਾਲ ਸਾਫ਼ ਕੀਤਾ ਜਾਂਦਾ ਹੈ ਅਤੇ ਹਰ ਪ੍ਰਵਾਸੀ ਕਰਮਚਾਰੀ ਦੇ ਹੱਥ ਸੈਨੇਟਾਈਜ਼ ਕੀਤੇ ਜਾਂਦੇ ਹਨ। ਉਨ੍ਹਾਂ ਲਈ ਖਾਣ ਪੀਣ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਹ ਸੁਨਿਸ਼ਚਿਤ ਕਰਨ ਲਈ ਕਿ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਵਲੰਟੀਅਰਾਂ ਨੂੰ ਉਨ੍ਹਾਂ ਦੇ ਰੇਲ ਕੋਚਾਂ ਤੱਕ ਪਹੁੰਚਾਣ ਦਾ ਕੰਮ ਦਿੱਤਾ ਜਾਂਦਾ ਹੈ।

ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਭੇਜਣ ਅਤੇ ਬਾਹਰੀ ਸੂਬਿਆਂ ਤੋਂ ਹਰਿਆਣਾ ਵਿੱਚ ਆਉਣ ਵਾਲੇ ਲੋਕਾਂ ਲਈ ਪ੍ਰਬੰਧ ਦਾ ਜਾਇਜ਼ਾ ਮੁੱਖ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਲੈਂਦੇ ਹਨ।

ABOUT THE AUTHOR

...view details