ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕੋਵਿਡ-19 ਦੇ ਪ੍ਰਬੰਧਨ ਅਤੇ ਲੌਕਡਾਊਨ ਦੌਰਾਨ ਆਉਣ ਵਾਲੀ ਸਮੱਸਿਆਵਾਂ ਸਬੰਧੀ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ। ਇਸ ਦੌਰਾਨ ਕਾਂਗਰਸੀ ਰਾਜਾਂ ਦੇ ਮੁੱਖ ਮੰਤਰੀਆਂ ਨੇ ਸੋਨੀਆਂ ਗਾਂਧੀ ਨੂੰ ਜ਼ਮੀਨੀ ਹਾਲਾਤਾਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਹ ਸੂਬੇ ਵਿੱਚ ਫ਼ਸੇ ਪ੍ਰਵਾਸੀਆਂ ਨੂੰ ਵਾਪਸ ਭੇਜਣ ਲਈ ਪ੍ਰਬੰਧ ਕਰ ਰਹੇ ਹਨ।
'ਜ਼ਮੀਨੀ ਹਕੀਕਤ ਜਾਣੇ ਬਿਨਾਂ ਦਿੱਲੀ 'ਚ ਬੈਠੇ ਲੋਕ ਲੈ ਰਹੇ ਫ਼ੈਸਲੇ' - Randeep surjewala
ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਦਿੱਲੀ ਵਿੱਚ ਬੈਠੇ ਲੋਕ ਬਿਨਾਂ ਜ਼ਮੀਨੀ ਹਕੀਕਤ ਜਾਣੇ ਜ਼ੋਨਾਂ ਦੇ ਵਰਗੀਕਰਣ ਬਾਰੇ ਫ਼ੈਸਲਾ ਕਰ ਰਹੇ ਹਨ।
ਇਸ ਨੂੰ ਲੈ ਕੇ ਕਾਂਗਰਸੀ ਆਗੂ ਅਤੇ ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਰਜੇਵਾਲਾ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ 2 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਇੱਕ ਰਣਨੀਤੀ ਲਈ ਕਿ ਤਾਲਾਬੰਦੀ ਤੋਂ ਬਾਹਰ ਕਿਵੇਂ ਆਉਣਾ ਹੈ ਅਤੇ ਦੂਜੀ ਆਰਥਿਕ ਪੁਨਰ ਸੁਰਜੀਤੀ ਬਾਰੇ। ਚਿੰਤਾ ਇਹ ਹੈ ਕਿ ਦਿੱਲੀ ਵਿੱਚ ਬੈਠੇ ਲੋਕ ਬਿਨਾਂ ਜ਼ਮੀਨੀ ਹਕੀਕਤ ਜਾਣੇ ਜ਼ੋਨਾਂ ਦੇ ਵਰਗੀਕਰਣ ਬਾਰੇ ਫ਼ੈਸਲਾ ਕਰ ਰਹੇ ਹਨ।"
ਦੱਸਣਯੋਗ ਹੈ ਕਿ ਬੈਠਕ ਵਿੱਚ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਸ਼ਾਮਲ ਹੋਏ।