ਚੰਡੀਗੜ੍ਹ: ਹਰਿਆਣਾ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਦਾ ਰਿਹਾ ਹੈ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 15 ਹਜ਼ਾਰ ਦੇ ਕਰੀਬ ਹੋ ਗਈ ਹੈ। ਆਮ ਆਦਮੀ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਭ ਨੂੰ ਕੋਰੋਨਾ ਨੇ ਆਪਣੇ ਲਪੇਟੇ ਵਿੱਚ ਲਿਆ ਹੈ। ਹਰਿਆਣਾ ਵਿੱਚ ਸੀਐਮ ਤੋਂ ਲੈ ਕੇ ਕਈ ਮੰਤਰੀ, ਵਿਧਾਇਕ ਅਤੇ ਸਾਂਸਦ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ। ਉੱਥੇ ਹੀ ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।
ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੂੰ ਹੋਇਆ ਕੋਰੋਨਾ - ਹਰਿਆਣਾ ਕੋਰੋਨਾ
ਹਰਿਆਣਾ ਵਿੱਚ ਸੀਐਮ ਤੋਂ ਲੈ ਕੇ ਕਈ ਮੰਤਰੀ, ਵਿਧਾਇਕ ਅਤੇ ਸਾਂਸਦ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ। ਉੱਥੇ ਹੀ ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।
ਰੋਹਤਕ ਤੋਂ ਸਾਬਕਾ ਸੰਸਦ ਮੈਂਬਰ ਦੀਪੇਂਦਰ ਦੀ ਕੋਰੋਨਾ ਰਿਪੋਰਟ ਅੱਜ ਪੌਜ਼ੀਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਖ਼ੁਦ ਟਵੀਟ ਕਰ ਦਿੱਤੀ ਹੈ। ਉਨ੍ਹਾਂ ਲਿਖਿਆ, "ਮੇਰੀ ਕੋਵਿਡ 19 ਰਿਪੋਰਟ ਪੌਜ਼ੀਟਿਵ ਆਈ ਹੈ। ਡਾਕਟਰਾਂ ਦੇ ਨਿਰਦੇਸ਼ਾਂ ਮੁਤਾਬਕ ਬਾਕੀ ਟੈਸਟ ਕੀਤੇ ਜਾ ਰਹੇ ਹਨ। ਤੁਹਾਡੀ ਸਭ ਦੀਆਂ ਦੁਆਵਾਂ ਨਾਲ ਜਲਦੀ ਹੀ ਠੀਕ ਹੋ ਕੇ ਤੁਹਾਡੇ ਸਭ ਦੇ ਵਿੱਚ ਵਾਪਸ ਪਰਤਾਂਗਾ। ਜੋ ਲੋਕ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਉਹ ਸਵੈ-ਇਕਾਂਤਵਾਸ ਹੋ ਜਾਣ ਅਤੇ ਆਪਣੀ ਜਾਂਚ ਕਰਵਾਉਣ।"
ਦੱਸਣਯੋਗ ਹੈ ਕਾਂਗਰਸੀ ਆਗੂ ਦੀਪੇਂਦਰ ਹੁੱਡਾ ਬਰੋਦਾ ਜ਼ਿਮਨੀ ਚੋਣਾਂ ਲਈ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਉਹ ਪਿਛਲੇ ਕਈ ਦਿਨਾਂ ਤੋਂ ਸੋਨੀਪਤ ਜ਼ਿਲ੍ਹੇ ਦੇ ਗੌਹਾਣਾ ਅਤੇ ਬਰੋਦਾ ਹਲਕੇ ਵਿੱਚ ਦੌਰੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਈ ਪਿੰਡਾਂ 'ਚ ਜਨ ਸਭਾਵਾਂ ਵੀ ਕੀਤੀਆਂ ਹਨ।