ਪੰਜਾਬ

punjab

ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਕਾਂਗਰਸ

By

Published : May 31, 2019, 12:27 PM IST

ਕਾਂਗਰਸ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਨਵੀਂ ਵਜ਼ਾਰਤ ਨੂੰ ਵਧਾਈ ਦਿੱਤੀ। ਲੋਕਾਂ ਤੇ ਦੇਸ਼ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਗੱਲ ਕੀਤੀ।

ਫ਼ੋਟੋ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਰਵਾਰ ਨੂੰ ਆਪਣੀ 58 ਮੈਂਬਰੀ ਕੈਬਨਿਟ ਨਾਲ ਸਹੁੰ ਚੁੱਕੀ। ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸਹੁੰ ਚੁੱਕਵਾਈ। ਇਸ ਮੌਕੇ ਕਾਂਗਰਸ ਨੇ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਦੂਜੀ ਪਾਰੀ ਲਈ ਟਵੀਟ ਕਰ ਵਧਾਈ ਦਿੱਤੀ।

ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਨਵੇਂ ਕੈਬਿਨੇਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਲਿਖਿਆ ਕਿ ਉਹ ਭਾਰਤ ਅਤੇ ਇਸ ਦੇ ਵਾਸੀਆਂ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਨ।

ਜ਼ਿਕਰਯੋਗ ਹੈ ਕਿ ਮੋਦੀ ਦੀ ਵਜ਼ਾਰਤ ਵਿੱਚ ਉਨ੍ਹਾਂ ਸਣੇ 25 ਕੇਂਦਰੀ ਮੰਤਰੀ, 24 ਕੇਂਦਰੀ ਰਾਜ ਮੰਤਰੀ ਅਤੇ 9 ਰਾਜ ਮੰਤਰੀ ਸ਼ਾਮਲ ਹਨ।

ABOUT THE AUTHOR

...view details