ਨਵੀਂ ਦਿੱਲੀ : ਅੱਜ ਕਾਂਗਰਸ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂ ਹਿੱਸਾ ਲੈ ਰਹੇ ਹਨ। ਇਸ ਤੋਂ ਪਹਿਲਾਂ ਖ਼ਬਰ ਸੀ ਕਿ ਭਾਜਪਾ ਤੋਂ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫਾ ਦਿੱਤਾ ਗਿਆ ਪਰ CWC ਨੇ ਇਸ ਨੂੰ ਨਾ ਮਨਜੂਰ ਕਰ ਦਿੱਤਾ ਸੀ।
ਕਾਂਗਰਸ ਪਾਰਟੀ ਵੱਲੋਂ ਇਹ ਬੈਠਕ ਲੋਕਸਭਾ ਚੋਣਾਂ ਵਿੱਚ ਹੋਈ ਹਾਰ ਦੇ ਕਾਰਨਾਂ ਦੀ ਸਮਿਖਿੱਆ ਕਰਨ ਲਈ ਰੱਖੀ ਗਈ ਹੈ। ਇਸ ਬੈਠਕ ਦੌਰਾਨ ਹਾਰ ਦੀ ਸਮਿਖਿੱਆ ਕੀਤੇ ਜਾਣ ਮਗਰੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੋਦੀ ਲਹਿਰ ਦੇ ਚੱਲਦੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦਾ ਲੋਕ ਸਭਾ ਚੋਣਾਂ ਵਿੱਚ ਪ੍ਰਦਰਸ਼ਨ ਖ਼ਰਾਬ ਰਿਹਾ। ਇਸ ਕਾਰਨ ਕਾਂਗਰਸ ਪਾਰਟੀ ਨੂੰ 542 ਵਿੱਚੋਂ ਸਿਰਫ਼ 52 ਸੀਟਾਂ ਉੱਤੇ ਹੀ ਜਿੱਤ ਹਾਸਲ ਹੋ ਸਕੀ। ਲੋਕ ਸਭਾ ਚੋਣਾਂ ਹਾਰ ਜਾਣ ਮਗਰੋਂ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਚ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ।