ਨਵੀਂ ਦਿੱਲੀ: ਕਾਂਗਰਸ ਨੇ ਚੀਫ਼ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਸੰਦਰਭ 'ਚ ਆਪਣੇ ਦੋ ਸੀਨੀਅਰ ਆਗੂਆਂ ਅਧੀਰ ਰੰਜਨ ਚੌਧਰੀ ਅਤੇ ਮਨੀਸ਼ ਤਿਵਾਰੀ ਦੀ ਟਿੱਪਣੀਆਂ ਤੋਂ ਦੂਰੀ ਬਣਾਉਂਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦਾ ਉਹ ਵਿਰੋਧ ਨਹੀਂ ਕਰਦੇ।
ਪਾਰਟੀ ਦੇ ਬੁਲਾਰੇ ਸੁਸ਼ਮਿਤਾ ਦੇਵ ਨੇ ਕਿਹਾ ਕਿ ਅਜੇ ਸੀਡੀਐਸ ਦੇ ਤੌਰ 'ਤੇ ਰਾਵਤ ਦਾ ਕੰਮ ਦੇਖੇ ਬਿਨਾਂ ਕੁੱਝ ਵੀ ਕਹਿਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਡੀਐਸ ਦਾ ਫ਼ੈਸਲਾ ਭਾਰਤ ਸਰਕਾਰ ਦਾ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਰਾਵਤ ਆਪਣਾ ਕੰਮ ਪੂਰੀ ਲਗਨ ਅਤੇ ਮਿਹਨਤ ਨਾਲ ਕਰਣਗੇ। ਉਨ੍ਹਾਂ ਬਿਆਨ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਸੁਰੱਖਿਆ ਲਈ ਜੋ ਵੀ ਕਦਮ ਚੁੱਕੇਗੀ ਕਾਂਗਰਸ ਉਸ ਦਾ ਵਿਰੋਧ ਨਹੀਂ ਕਰੇਗੀ।