ਹਰਿਆਣਾ: ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਦੇ ਨਾਂਅ 'ਤੇ ਮੋਹਰ ਲਗਾਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।
ਹਰਿਆਣਾ ਵਿੱਚ ਹੁੱਡਾ ਨੂੰ ਬਣਾਇਆ ਕਾਂਗਰਸ ਵਿਧਾਇਕ ਦਲ ਦਾ ਨੇਤਾ - ਗੁਲਾਮ ਨਬੀ ਆਜ਼ਾਦ
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।
ਫ਼ੋਟੋ
ਇਸ ਬਾਰੇ ਕਾਂਗਰਸ ਜਨਰਲ ਸਕੱਤਰ ਗੁਲਾਮ ਨਬੀ ਆਜ਼ਾਦ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਦਫ਼ਤਰ ਵਿੱਚ ਹੋਈ ਬੈਠਕ ਵਿੱਚ ਅਖਿਲ ਭਾਰਤੀ ਕਾਂਗਰਸ ਕਮੇਟੀ ਨੇ ਜਨਰਲ ਸਕੱਤਰ ਤੇ ਹਰਿਆਣਾ ਵਿੱਚ ਪਾਰਟੀ ਮਾਮਲਿਆਂ ਦੇ ਮੁਖੀ ਗੁਲਾਮ ਨਬੀ ਆਜ਼ਾਦ ਤੇ ਹੋਰ ਵੀ ਸੰਸਦ ਮੈਂਬਰ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ।