ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੰਗਾਰਾਮ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਚਲਦਿਆਂ ਅਜਿਹੀ ਸਥਿਤੀ ਵਿੱਚ ਉਹ ਰੁਟੀਨ ਚੈੱਕਅਪ ਲਈ ਇਥੇ ਪਹੁੰਚੇ ਸਨ। ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਚੈਕਅਪ ਲਈ ਟੈਸਟ ਕੀਤੇ।
ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ - ਕਾਂਗਰਸ ਪਾਰਟੀ
ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਹ ਰੁਟੀਨ ਚੈੱਕਅਪ ਲਈ ਉੱਥੇ ਪਹੁੰਚੇ ਸਨ।
![ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ ਸੋਨੀਆ ਗਾਂਧੀ](https://etvbharatimages.akamaized.net/etvbharat/prod-images/768-512-5934306-thumbnail-3x2-soniaa.jpg)
ਸੋਨੀਆ ਗਾਂਧੀ
ਸੋਨੀਆ ਗਾਂਧੀ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੀ ਗੰਗਾ ਰਾਮ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ ਲਈ। ਮਹੱਤਵਪੂਰਨ ਗੱਲ ਇਹ ਹੈ ਕਿ ਸੋਨੀਆ ਗਾਂਧੀ ਨੂੰ ਇਲਾਜ ਲਈ ਗੰਗਾਰਾਮ ਹਸਪਤਾਲ ਲਿਆਂਦਾ ਗਿਆ ਸੀ।
Last Updated : Feb 2, 2020, 11:42 PM IST