ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਨਿੱਚਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟ ਭੁਗਤਾਈ। ਸੋਨੀਆ ਗਾਂਧੀ ਨੇ ਨਿਰਮਾਣ ਭਵਨ ਮਤਦਾਨ ਕੇਂਦਰ ਵਿਖੇ ਵੋਟ ਭੁਗਤਾਈ।
ਸੋਨੀਆ ਗਾਂਧੀ, ਪ੍ਰਿਯੰਕਾ ਤੇ ਰਾਹੁਲ ਗਾਂਧੀ ਨੇ ਭੁਗਤਾਈ ਵੋਟ - ਵਿਧਾਨ ਸਭਾ ਸੀਟਾਂ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਨਿੱਚਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟ ਭੁਗਤਾਈ।
ਦੱਸ ਦਈਏ, ਸੋਨੀਆ ਗਾਂਧੀ ਬਹੁਤ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਇਸ ਹਫ਼ਤੇ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ। ਵੋਟ ਪਾਉਣ ਵੇਲੇ ਉਨ੍ਹਾਂ ਦੀ ਧੀ ਪ੍ਰਿਯੰਕਾ ਗਾਂਧੀ ਵੀ ਉਨ੍ਹਾਂ ਨਾਲ ਸਨ। ਰਾਹੁਲ ਗਾਂਧੀ ਨੇ ਔਰੰਗਜੇਬ ਲੇਨ ਸਥਿਤ ਐਨ ਪੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਵੋਟ ਪਾਈ।
ਦਿੱਲੀ ਦੀ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ ਤੇ ਲੋਕ ਵੋਟ ਪਾਉਣ ਲਈ ਪੁੱਜ ਰਹੇ ਹਨ। ਉੱਥੇ ਹੀ ਸਿਆਸੀ ਆਗੂ ਵੀ ਆਪਣੀ ਵੋਟ ਦੀ ਵਰਤੋਂ ਕਰ ਰਹੇ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਦਿੱਲੀ ਦੀ ਜਨਤਾ ਆਪਣੀ ਵੋਟ ਨਾਲ ਕਿਸ ਨੂੰ ਜਿਤਾਉਂਦੀ ਹੈ, ਇਹ ਤਾਂ 11 ਫਰਵਰੀ ਨੂੰ ਹੀ ਪਤਾ ਲੱਗੇਗਾ।