ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਚੈਕਿੰਗ ਦੌਰਾਨ ਐਤਵਾਰ ਨੂੰ ਇੱਕ ਕਾਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਜੰਮੂ-ਕਸ਼ਮੀਰ ਪੁਲਿਸ ਦੇ ਡੀਐਸਪੀ ਦਵਿੰਦਰ ਸਿੰਘ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਦਰਮਿਆਨ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਲੋਕ ਸਭਾ ਵਿੱਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਦਾ ਇੱਕ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਚੌਧਰੀ ਨੇ ਪਿਛਲੇ ਸਾਲ 14 ਫ਼ਰਵਰੀ ਨੂੰ ਹੋਏ ਪੁਲਵਾਮਾ ਹਮਲੇ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ ਹਨ।
ਦਵਿੰਦਰ ਸਿੰਘ ਜੇ ਦਵਿੰਦਰ ਖ਼ਾਨ ਹੁੰਦਾ ਤਾਂ RSS ਦੀ ਪ੍ਰਤੀਕਿਰਿਆ ਹੋਰ ਤਿੱਖੀ ਹੁੰਦੀ: ਅਧੀਰ ਰੰਜਨ ਚੌਧਰੀ - ਅਧੀਰ ਰੰਜਨ ਚੌਧਰੀ
ਅੱਤਵਾਦੀਆਂ ਨਾਲ ਫੜੇ ਗਏ ਜੰਮੂ-ਕਸ਼ਮੀਰ ਪੁਲਿਸ ਦੇ ਡੀਐਸਪੀ ਦਵਿੰਦਰ ਸਿੰਘ ਨੂੰ ਲੈ ਕੇ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਦਵਿੰਦਰ ਸਿੰਘ ਜੇ ਦਵਿੰਦਰ ਖ਼ਾਨ ਹੁੰਦਾ ਤਾਂ ਆਰਐੱਸਐੱਸ ਪ੍ਰਤੀਕਿਰਿਆ ਹੋਰ ਤਿੱਖੀ ਹੁੰਦੀ।
ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਦਵਿੰਦਰ ਸਿੰਘ ਜੇ ਦਵਿੰਦਰ ਖਾਨ ਹੁੰਦਾ ਤਾਂ ਆਰਐੱਸਐੱਸ ਪ੍ਰਤੀਕਿਰਿਆ ਹੋਰ ਤਿੱਖੀ ਹੁੰਦੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਦੀ ਧਰਮ, ਵਿਸ਼ਵਾਸ ਜਾਂ ਰੰਗ ਵੇਖੇ ਬਿਨਾਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਾਟੀ ਦੀ ਕਮਜ਼ੋਰ ਸਥਿਤੀ ਚਿੰਤਾਜਨਕ ਬਣ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬੇਸ਼ਕ, ਇਹ ਸਵਾਲ ਉੱਠੇਗਾ ਕਿ ਪੁਲਵਾਮਾ ਦੀ ਭਿਆਨਕ ਦੁਖਾਂਤ ਪਿੱਛੇ ਅਸਲ ਦੋਸ਼ੀ ਕੌਣ ਸਨ, ਇਸ ਨੂੰ ਨਵੇਂ ਸਿਰੇ ਤੋਂ ਵੇਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਪੁਲਵਾਮਾ ਹਮਲੇ ਦੀ ਜਾਂਚ ਮੁੜ ਤੋਂ ਸ਼ੁਰੂ ਹੋਈ ਚਾਹਿਦੀ ਹੈ।
ਦੱਸਣਯੋਗ ਹੈ ਕਿ ਦਵਿੰਦਰ ਸਿੰਘ ਨੂੰ ਕੁਲਗਾਮ ਜ਼ਿਲ੍ਹੇ ਦੇ ਵਾਨਪੋਹ 'ਚ ਹਿਜ਼ਬੁਲ ਮੁਜ਼ਾਹਿਦੀਨ ਦੇ ਅੱਤਵਾਦੀ ਨਾਵੇਦ ਬਾਬੂ ਤੇ ਉਸ ਦੇ ਸਾਥੀ ਆਸਿਫ਼ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਨਾਵੇਦ ਬਾਬੂ 'ਤੇ ਬੀਤੇ ਸਾਲ ਅਕਤੂਬਰ ਤੇ ਨਵੰਬਰ ਚ ਦੱਖਣੀ ਕਸ਼ਮੀਰ 'ਚ ਟਰੱਕ ਡਰਾਈਵਰਾਂ ਤੇ ਮਜ਼ਦੂਰਾਂ ਸਣੇ 11 ਪ੍ਰਵਾਸੀ ਮਜ਼ਦੂਰਾਂ ਦੀ ਹੱਤਿਆ 'ਚ ਸ਼ਾਮਲ ਹੋਣ ਦਾ ਇਲਜ਼ਾਮ ਹੈ।