ਨਵੀਂ ਦਿੱਲੀ: ਅਮਰੀਕਾ ਦੇ ਸ਼ਹਿਰ ਹਾਉਸਟਨ ਵਿੱਚ ਹਾਉਡੀ ਮੋਦੀ ਸਮਾਗਮ ਤੋਂ ਬਾਅਦ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਭੜਕ ਗਈ। ਪਾਰਟੀ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ੀ ਨੀਤੀ ਦੀ ਉਲੰਘਣਾ ਕੀਤੀ ਹੈ।
ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਨੇ 3 ਟਵੀਟ ਕਰਕੇ ਇਸ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਯਾਦ ਦਿਵਾਉਣਾ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਟਰੰਪ ਦੇ ਪ੍ਰਚਾਰਕ ਨਹੀਂ ਹਨ, ਜੋ ਇਸ ਤਰ੍ਹਾਂ ਦੇ ਨਾਅਰੇ ਲਗਾ ਰਹੇ ਹਨ।
ਆਨੰਦ ਸ਼ਰਮਾ ਨੇ ਲਿਖਿਆ ਹੈ ਕਿ, 'ਲੰਮੇ ਸਮੇਂ ਤੋਂ ਭਾਰਤ ਦੀ ਵਿਦੇਸ਼ੀ ਨੀਤੀ ਕਿਸੇ ਵੀ ਦੇਸ਼ ਦੀਆਂ ਘਰੇਲੂ ਚੋਣਾਂ ਵਿੱਚ ਦਖਲਅੰਦਾਜ਼ੀ ਨਹੀਂ ਕੀਤੀ ਗਈ ਹੈ। ਭਾਰਤ ਦੇ ਲੰਮੇ ਸਮੇਂ ਦੇ ਰਣਨੀਤਕ ਹਿੱਤਾਂ ਲਈ ਇਹ ਇਕ ਵੱਡਾ ਘਾਟਾ ਹੈ।'