ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪ੍ਰਵਾਸੀ ਮਜ਼ਦੂਰਾਂ ਨੂੰ ਮਿਲਣ ਲਈ ਦਿੱਲੀ ਦੇ ਸੁਖਦੇਵ ਵਿਹਾਰ ਪਹੁੰਚੇ। ਇਥੇ ਉਨ੍ਹਾਂ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ।
ਇਸ ਦੌਰਾਨ ਖ਼ਬਰ ਆਈ ਕਿ ਜਿਨ੍ਹਾਂ ਮਜ਼ਦੂਰਾਂ ਨੂੰ ਰਾਹੁਲ ਗਾਂਧੀ ਮਿਲੇ ਸੀ, ਪੁਲਿਸ ਨੇ ਉਨ੍ਹਾਂ ਮਜ਼ਦੂਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ 'ਤੇ ਕਿਹਾ ਹੈ ਕਿ ਇਹ ਗਲਤ ਜਾਣਕਾਰੀ ਹੈ ਕਿ ਜਿਹੜੇ ਰਾਹੁਲ ਗਾਂਧੀ ਨਾਲ ਮਿਲਣ ਵਾਲੇ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਨੂੰ ਅਜੇ ਵੀ ਮੌਕੇ 'ਤੇ ਰੱਖਿਆ ਹੋਇਆ ਹੈ।
ਨਿਯਮਾਂ ਮੁਤਾਬਕ ਉਨ੍ਹਾਂ ਨੂੰ ਵੱਡੇ ਸਮੂਹ ਦੇ ਤੌਰ 'ਤੇ ਵਾਹਨ 'ਤੇ ਸਵਾਰ ਹੋਣ ਦੀ ਆਗਿਆ ਨਹੀਂ ਹੈ, ਜਿਸ ਨੂੰ ਕੁੱਝ ਕਾਂਗਰਸੀ ਵਰਕਰਾਂ ਨੇ ਪੇਸ਼ ਕੀਤਾ ਸੀ।