ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ - Rahul Gandhi
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਅੱਜ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ਕਤੀ ਸਥਾਨ 'ਤੇ ਪਹੁੰਚ ਕੇ ਆਪਣੀ ਦਾਦੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ ਰਾਹੁਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਨੂੰ ਹਮੇਸ਼ਾ ਆਪਣੀ ਪਿਆਰੀ ਦਾਦੀ ਦੇ ਰੂਪ 'ਚ ਯਾਦ ਕਰਦਾ ਹਾਂ।
ਇਸ ਦੇ ਨਾਲ ਹੀ ਕਾਂਗਰਸੀ ਬੁਲਾਰਾ ਰਣਦੀਪ ਸੁਰਜੇਵਾਲਾ ਨੇ ਵੀ ਇੰਦਰਾ ਗਾਂਧੀ ਦੀ ਜੈਅੰਤੀ 'ਤੇ ਟਵੀਟ ਕੀਤਾ ਤੇ ਕਿਹਾ ਕਿ ਵਿਸ਼ਵ ਰਾਜਨੀਤੀ ਦੇ ਇਤਿਹਾਸ 'ਚ ਇੰਦਰਾ ਗਾਂਧੀ ਦਾ ਨਾਂ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਟਵੀਟ ਵਿੱਚ ਕਿਹਾ ਕਿ ਵਿਸ਼ਵ ਭਰ 'ਚ ਲੌਹ ਮਹਿਲਾ ਕਹਾਉਣ ਵਾਲੀ, ਪੱਕਾ ਇਰਾਦਾ, ਸਾਹਸ ਤੇ ਅਦਭੁੱਤ ਸਮਰਥਾ ਵਾਲੀ, ਭਾਰਤ ਦੀ ਪਹਿਲੀ ਤੇ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ, ਇੰਦਰਾ ਗਾਂਧੀ ਜੀ ਦੀ ਜੈਅੰਤੀ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ! ਦੱਸ ਦਈਏ ਕਿ 19 ਨਵੰਬਰ 1917 ਨੂੰ ਜਵਾਹਰ ਲਾਲ ਨਹਿਰੂ ਦੇ ਘਰ ਇੰਦਰਾ ਗਾਂਧੀ ਦਾ ਜਨਮ ਹੋਇਆ ਸੀ।