ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇ ਨੇਤਾ ਡੀਕੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ 25 ਲੱਖ ਰੁਪਏ ਦੇ ਮੁਚਕਲੇ ਤੇ ਦਿੱਤੀ ਗਈ ਹੈ। ਇਸ ਦੇ ਨਾਲ਼ ਹੀ ਕੋਰਟ ਨੇ ਉਸ ਨੂੰ ਦੇਸ਼ ਤੋਂ ਬਾਹਰ ਨਹੀਂ ਜਾਣ ਲਈ ਕਿਹਾ ਹੈ। ਇਸ ਤੋਂ ਇਲਾਵਾ ਕੋਰਟ ਨੇ ਕਿਹਾ ਕਿ ਉਹ ਬਾਹਰ ਜਾ ਕੇ ਸਬੂਤਾਂ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ। ਇਸ ਦੇ ਨਾਲ਼ ਹੀ ਕੋਰਟ ਨੇ ਕਿਹਾ ਕਿ ਜਦੋਂ ਵੀ ਜਾਂਚ ਏਜੰਸੀ ਉਸ ਨੂੰ ਜਾਂਚ ਲਈ ਬੁਲਾਏਗੀ ਤਾਂ ਉਸ ਨੂੰ ਆਉਣਾ ਪਵੇਗਾ।
ਕਾਂਗਰਸ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ - D K SHIVKUMAR
ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ 25 ਲੱਖ ਰੁਪਏ ਦੇ ਮੁਚਕਲੇ ਤੇ ਦਿੱਤੀ ਗਈ ਹੈ।
ਡੀ.ਕੇ ਸ਼ਿਵਕੁਮਾਰ
ਬੁੱਧਵਾਰ ਚੜ੍ਹਦੇ ਦਿਨ ਹੀ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰਨਾਟਕ ਦੇ ਸਾਬਕਾ ਮੰਤਰੀ ਡੀਕੇ ਸ਼ਿਵਕੁਮਾਰ ਨਾਲ਼ ਮੁਲਾਕਤ ਕੀਤੀ ਸੀ।
ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੇ ਡੀ.ਕੇ ਦਾ ਹਾਲ ਚਾਲ ਪੁੱਛਿਆ ਅਤੇ ਉਸ ਨੂੰ ਕਿਹਾ ਕਿ ਪੂਰੀ ਪਾਰਟੀ ਉਸ ਨਾਲ਼ ਖੜ੍ਹੀ ਹੈ। ਇਹ ਵੀ ਕਿਹਾ ਕਿ ਆਈਐਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ਼ ਵੀ ਤਿਹਾੜ ਜੇਲ੍ਹ ਵਿੱਚ ਮੁਲਾਕਤ ਕੀਤੀ ਸੀ।
Last Updated : Oct 23, 2019, 3:51 PM IST