ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਤੁਰੰਤ ਪ੍ਰਭਾਵ ਨਾਲ ਭੰਗ ਕੀਤੇ ਜਾਣ ਤੋਂ ਬਾਅਦ ਪੰਜਾਬ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਕਾਂਗਰਸ ਵੱਲੋਂ ਪੰਜਾਬ ਵਿੱਚ ਕੀਤਾ ਗਿਆ ਤਾਲਮੇਲ ਕਮੇਟੀ ਦਾ ਗਠਨ ਇਸ ਕਮੇਟੀ ਵਿੱਚ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਵਿਜੈ ਇੰਦਰ ਸਿੰਗਲਾ, ਕੁਲਜੀਤ ਨਾਗਰਾ ਸਮੇਤ ਕਈ ਆਗੂਆਂ ਨੇ ਨਾਂਅ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਸਾਰੇ ਅਧਿਕਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ। ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਅਹੁਦੇ 'ਤੇ ਬਣੇ ਰਹਿਣਗੇ।
ਹਾਲਾਂਕਿ ਸੋਮਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਚਾਰ ਸੂਬਿਆਂ ਵਿੱਚ ਪਾਰਟੀ ਮੈਨੀਫੈਸਟੋ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਨੂੰ ਲੈ ਕੇ ਮੈਨੀਫੈਸਟੋ ਲਾਗੂ ਕਰਨ ਵਾਲੀਆਂ ਕਮੇਟੀਆਂ ਦਾ ਗਠਨ ਕੀਤਾ ਸੀ। ਇਹ ਕਮੇਟੀਆਂ ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਛਤੀਸਗੜ੍ਹ ਅਤੇ ਪੁਡੁਚੇਚਰੀ ਵਿੱਚ ਗਠਿਤ ਕੀਤੀਆਂ ਗਈਆਂ ਹਨ। ਪਾਰਟੀ ਦਾ ਟੀਚਾ ਹੈ ਕਿ ਇਨ੍ਹਾਂ ਰਾਜਾਂ ਵਿੱਚ ਪਾਰਟੀ ਮੈਨੀਫੈਸਟੋ ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ।