ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਮਨੋਰਥ ਪੱਤਰ 'ਚ ਮਹਿਲਾਵਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਹਰਿਆਣਾ ਵਿਧਾਨਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ, ਮਹਿਲਾਵਾਂ ਲਈ ਕੀਤੇ ਵੱਡੇ ਐਲਾਨ
21 ਅਕਤੂਬਰ ਨੂੰ ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਮਹਿਲਾਵਾਂ ਲਈ ਨੌਕਰੀਆਂ 'ਚ 33 ਫੀਸਦੀ ਰਾਖ਼ਵਾਂ ਕਰਨ ਦਾ ਐਲਾਨ ਕੀਤਾ ਹੈ।
ਕਾਂਗਰਸ ਨੇ ਆਪਣੇ ਮਨੋਰਥ ਪੱਤਰ ਵਿੱਚ ਮਹਿਲਾਵਾਂ ਨੂੰ ਨੌਕਰੀਆਂ 'ਚ 33 ਫੀਸਦੀ ਰਾਖ਼ਵਾਂਕਰਨ ਦਾ ਐਲਾਨ ਕੀਤਾ ਹੈ। ਪਾਰਟੀ ਸੂਬਾ ਪ੍ਰਧਾਨ ਗੁਲਾਬ ਨਬੀ ਅਜ਼ਾਦ ਅਤੇ ਪਾਰਟੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਦੀ ਮਜੂਦਗੀ ਵਿੱਚ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ। ਇਸ ਦੌਰਾਨ ਕਾਂਗਰਸ ਮੈਨੀਫੈਸਟੋ ਕਮੇਟੀ ਦੀ ਪ੍ਰਧਾਨ ਕਿਰਣ ਚੌਧਰੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬੰਸਲ ਵੀ ਸ਼ਾਮਲ ਸਨ।
ਇਸ ਮੌਕੇ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਮਨੋਰਥ ਪੱਤਰ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ ਅਤੇ ਉਹ ਹਰਿਆਣਾ ਵਿੱਚ ਕੰਮ ਕਰਕੇ ਦਿਖਾਵੇਗੀ। ਉੱਥੇ ਹੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਬੀਜੇਪੀ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਹਰਿਆਣਾ ਵਿੱਚ ਕਾਫ਼ੀ ਅਪਰਾਧ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਸੀ ਪਰ ਬੀਜੇਪੀ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇ। ਸ਼ੈਲਜਾ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਕਿਸਾਨਾਂ ਦੀ ਆਮਦਨੀ ਨੂੰ ਹੀ ਘਟਾ ਦਿੱਤਾ ਹੈ।
ਇਹ ਵੀ ਪੜੋ- ਚੀਨ ਦੇ ਰਾਸ਼ਟਰਪਤੀ ਦਾ ਭਾਰਤ ਦੌਰਾ, ਕੀ ਹੈ ਮੋਦੀ-ਜਿਨਪਿੰਗ ਬੈਠਕ ਦਾ ਏਜੰਡਾ