ਪੰਜਾਬ

punjab

ETV Bharat / bharat

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਵਿੱਚ ਰਾਜਘਾਟ 'ਤੇ ਸਤਿਆਗ੍ਰਹਿ ਕਰੇਗੀ ਕਾਂਗਰਸ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਕਾਂਗਰਸ ਅੱਜ ਦੁਪਹਿਰ ਵਿੱਚ ਰਾਜਘਾਟ 'ਤੇ ਧਰਨਾ ਦੇਵੇਗੀ। ਇਸ ਧਰਨੇ ਵਿੱਚ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਕਰੇਗੀ ਸਤਿਆਗ੍ਰਹਿ
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਕਰੇਗੀ ਸਤਿਆਗ੍ਰਹਿ

By

Published : Dec 23, 2019, 11:00 AM IST

Updated : Dec 23, 2019, 11:11 AM IST

ਨਵੀਂ ਦਿੱਲੀ: ਕਾਂਗਰਸ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਰਾਜਘਾਟ ਵਿਖੇ ਸੱਤਿਆਗ੍ਰਹਿ ਕਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਪਾਰਟੀ ਦੇ ਕਈ ਸੀਨੀਅਰ ਨੇਤਾ ਇਸ ਧਰਨੇ ਵਿੱਚ ਸ਼ਾਮਲ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਉੱਤੇ ਟਵੀਟ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਦੁਪਹਿਰ 3 ਵਜੇ ਰਾਜਘਾਟ ਵਿਖੇ ਉਨ੍ਹਾਂ ਨਾਲ ਸ਼ਾਮਲ ਹੋਣ। ਕਾਂਗਰਸ ਰਾਜਘਾਟ ਵਿਖੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰੇਗੀ।

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਕਰੇਗੀ ਸਤਿਆਗ੍ਰਹਿ

ਹਲਾਂਕਿ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਇਹ ਧਰਨਾ ਐਤਵਾਰ ਨੂੰ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਪਰ ਪ੍ਰਸ਼ਾਸਨਿਕ ਆਗਿਆ ਨਾ ਮਿਲਣ ਕਰਕੇ ਇਹ ਪ੍ਰੋਗਰਾਮ ਸੋਮਵਾਰ ਨੂੰ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਝਾਰਖੰਡ ਵਿਧਾਨਸਭਾ ਚੋਣਾਂ : ਚੋਣਾਂ ਲਈ ਗਿਣਤੀ ਹੋਈ ਸ਼ੁਰੂ, ਜੇਐਮਐਮ -ਕਾਂਗਰਸ ਗਠਜੋੜ ਅੱਗੇ

ਕਾਂਗਰਸ ਸੰਗਠਨ ਦੀ ਸੱਕਤਰ ਕੇ.ਸੀ ਵੇਣੂਗੋਪਾਲ ਨੇ ਇੱਕ ਬਿਆਨ 'ਚ ਕਿਹਾ ਕਿ ਸੱਤਿਆਗ੍ਰਹਿ ਮਹਾਤਮਾ ਗਾਂਧੀ ਜੀ ਦੇ ਸਮਾਰਕ ਨੇੜੇ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਂਦਰ ਅਤੇ ਹੋਰਨਾਂ ਸੂਬਿਆਂ ਦੀ ਭਾਜਪਾ ਸਰਕਾਰਾਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਵਿਰੁੱਧ ਤਾਕਤ ਦਾ ਇਸਤੇਮਾਲ ਕੀਤਾ ਹੈ। ਇਸ ਕਾਰਨ ਹਾਲਾਤ ਹੋਰ ਖ਼ਰਾਬ ਹੋ ਗਏ। ਇਸ ਸੱਤਿਆਗ੍ਰਹਿ ਦੀ ਤਿਆਰੀਆਂ ਲਈ ਕਾਂਗਰਸ ਦੇ ਸੀਨੀਅਰ ਨੇਤਾਵਾਂ ਵੱਲੋਂ ਇੱਕ ਬੈਠਕ ਵੀ ਕੀਤੀ ਗਈ ਸੀ।

Last Updated : Dec 23, 2019, 11:11 AM IST

ABOUT THE AUTHOR

...view details