ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾ ਦਿੱਤੀ ਗਈ ਹੈ ਜਿਸ ਕਰਕੇ ਜੰਮੂ ਕਸ਼ਮੀਰ ਨੂੰ ਮਿਲਿਆ ਖ਼ਾਸ ਸੂਬੇ ਦਾ ਦਰਜਾ ਖ਼ਤਮ ਹੋ ਗਿਆ। ਇਸ ਤੋਂ ਬਾਅਦ ਮੋਦੀ ਸਰਕਾਰ ਨੇ ਸੰਸਦ ਵਿੱਚ ਜੰਮੂ ਕਸ਼ਮੀਰ ਪੁਨਰਗਨ ਬਿੱਲ ਵੀ ਪਾਸ ਕਰਵਾ ਲਿਆ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ ਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਕਾਂਗਰਸ ਦੇ ਆਗੂ ਜੋਤਿਰਾਦਿੱਤਿਆ ਸਿੰਧਿਆ ਨੇ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਤੇ ਬਿਕਰਮ ਮਜੀਠੀਆ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ
ਜੋਤਿਰਾਦਿੱਤਿਆ ਸਿੰਧਿਆ ਨੇ ਟਵੀਟ ਕੀਤਾ, ' ਜੰਮੂ-ਕਸ਼ਮੀਰ ਤੇ ਲੱਦਾਖ ਨੂੰ ਲੈ ਕੇ ਚੁੱਕੇ ਗਏ ਕਦਮ ਤੇ ਭਾਰਤ ਦੇਸ਼ ਵਿੱਚ ਉਨ੍ਹਾਂ ਦੇ ਪੁਰਣ ਏਕੀਕਰਣ ਦਾ ਸਮਰਥਨ ਕਰਦਾ ਹਾਂ। ਸੰਵਿਧਾਨਕ ਪ੍ਰਕ੍ਰਿਆ ਦੀ ਪੂਰੀ ਪਾਲਣਾ ਕੀਤੀ ਜਾਂਦੀ ਤਾਂ ਚੰਗਾ ਹੁੰਦਾ ਤੇ ਨਾਲ ਹੀ ਕੋਈ ਸਵਾਲ ਨਹੀਂ ਚੁੱਕੇ ਜਾਂਦੇ। ਪਰ ਇਹ ਫ਼ੈਸਲਾ ਰਾਸ਼ਟਰ ਦੇ ਹਿੱਤ ਵਿੱਚ ਲਿਆ ਗਿਆ ਹੈ ਤੇ ਮੈਂ ਇਸ ਦਾ ਸਮਰਥਨ ਕਰਦਾ ਹਾਂ।'
ਦੱਸ ਦਈਏ, ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂ ਤੇ ਸਾਬਕਾ ਸਾਂਸਦ ਦੀਪੇਂਦਰ ਸਿੰਘ ਹੁੱਡਾ ਨੇ ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਦਾ ਸਮਰਥਨ ਕੀਤਾ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਇਹ ਫ਼ੈਸਲਾ ਦੇਸ਼ ਦੀ ਅਖੰਡਤਾ ਤੇ ਜੰਮੂ ਕਸ਼ਮੀਰ ਦੇ ਹਿੱਤ ਵਿੱਚ ਹੈ।