ਪੰਜਾਬ

punjab

ETV Bharat / bharat

ਉਲੰਘਣਾ ਮਾਮਲਾ: ਪ੍ਰਸ਼ਾਂਤ ਭੂਸ਼ਣ ਦੀ ਸਜ਼ਾ 'ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਪ੍ਰਸ਼ਾਂਤ ਭੂਸ਼ਣ ਦੀ ਸਜ਼ਾ ਉੱਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਫ਼ੋਟੋ।
ਫ਼ੋਟੋ।

By

Published : Aug 20, 2020, 10:00 AM IST

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਦੋ ਟਵੀਟਾਂ ਦੇ ਅਧਾਰ 'ਤੇ ਸੁਪਰੀਮ ਕੋਰਟ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਇਹ ਫੈਸਲਾ ਸੁਣਾਇਆ। ਅੱਜ ਇਸ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ।

ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਪਾਈ ਹੈ ਜਿਸ ਵਿੱਚ ਉਸ ਨੇ ਸਜ਼ਾ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜਦੋਂ ਤਕ ਇਸ ਸਬੰਧ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਨਹੀਂ ਕੀਤੀ ਜਾਂਦੀ ਅਤੇ ਅਦਾਲਤ ਦੁਆਰਾ ਇਸ 'ਤੇ ਵਿਚਾਰ ਨਹੀਂ ਕੀਤਾ ਜਾਂਦਾ, ਉਦੋਂ ਤਕ ਸਜ਼ਾ 'ਤੇ ਸੁਣਵਾਈ ਮੁਲਤਵੀ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਸੁਪਰੀਮ ਕੋਰਟ ਨੇ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੂੰ ਅਦਾਲਤ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਭੂਸ਼ਣ ਨੂੰ ਇਸ ਮਾਮਲੇ 'ਚ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਦੀ ਸਜ਼ਾ ਉੱਤੇ 20 ਅਗਸਤ ਨੂੰ ਬਹਿਸ ਸੁਣੀ ਜਾਵੇਗੀ।

ਦੱਸ ਦਈਏ ਕਿ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਐਸ.ਏ. ਬੋਬੜੇ ਖਿਲਾਫ ਟਵੀਟ ਕੀਤਾ ਸੀ, ਜਿਸ ‘ਤੇ ਅਦਾਲਤ ਨੋਟਿਸ ਲੈ ਕੇ ਕਾਰਵਾਈ ਕਰ ਰਹੀ ਹੈ। 27 ਜੂਨ ਨੂੰ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਸੁਪਰੀਮ ਕੋਰਟ ਵਿਰੁੱਧ ਕੀਤਾ ਅਤੇ ਦੂਜਾ ਚੀਫ਼ ਜਸਟਿਸ ਐਸ.ਏ. ਬੋਬੜੇ ਵਿਰੁੱਧ ਕੀਤਾ। 22 ਜੁਲਾਈ ਨੂੰ ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਤੋਂ ਨੋਟਿਸ ਮਿਲਿਆ ਸੀ।

ਪ੍ਰਸ਼ਾਂਤ ਭੂਸ਼ਣ ਨੇ ਆਪਣੇ ਪਹਿਲੇ ਟਵੀਟ ਵਿੱਚ ਲਿਖਿਆ ਕਿ ਜਦੋਂ ਭਵਿੱਖ ਦੇ ਇਤਿਹਾਸਕਾਰ ਇਹ ਵੇਖਣਗੇ ਕਿ ਕਿਵੇਂ ਪਿਛਲੇ ਛੇ ਸਾਲਾਂ ਵਿੱਚ ਬਿਨਾਂ ਕਿਸੇ ਰਸਮੀ ਐਮਰਜੈਂਸੀ ਦੇ ਭਾਰਤ ਵਿੱਚ ਲੋਕਤੰਤਰ ਦਾ ਖਾਤਮਾ ਹੋਇਆ ਹੈ, ਤਾਂ ਉਹ ਇਸ ਤਬਾਹੀ ਵਿੱਚ ਸੁਪਰੀਮ ਕੋਰਟ ਦੀ ਸ਼ਮੂਲੀਅਤ ਬਾਰੇ ਖਾਸ ਤੌਰ 'ਤੇ ਸਵਾਲ ਕਰਨਗੇ ਅਤੇ ਚੀਫ਼ ਜਸਟਿਸ ਦੀ ਭੂਮਿਕਾ ਬਾਰੇ ਪੁੱਛਣਗੇ।

ABOUT THE AUTHOR

...view details