ਪੰਜਾਬ

punjab

ETV Bharat / bharat

ਨਿਰਭਯਾ ਮਾਮਲਾ: ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਅਦਾਲਤ ਨੇ ਤਿਹਾੜ ਜੇਲ੍ਹ ਨੂੰ ਜਾਰੀ ਕੀਤਾ ਨੋਟਿਸ - ਤਿਹਾੜ ਜੇਲ੍ਹ

ਨਿਰਭਯਾ ਗੈਂਗਰੇਪ ਤੇ ਕਤਲ ਮਾਮਲੇ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਦੋਸ਼ੀ ਦੀ ਅਪੀਲ ‘ਤੇ ਤਿਹਾੜ ਜੇਲ੍ਹ ਅਤੇ ਪੁਲਿਸ ਪ੍ਰਸ਼ਾਸਨ (ਰਾਜ) ਨੂੰ ਨੋਟਿਸ ਜਾਰੀ ਕੀਤਾ ਹੈ।

Nirbhaya Case
ਫੋ਼ਟੋ

By

Published : Mar 18, 2020, 7:13 PM IST

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਤੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲਿਆਂ ਚੋਂ ਇੱਕ ਦੋਸ਼ੀ ਨੇ ਅਦਾਲਤ ਦਾ ਰੁਖ਼ ਕੀਤਾ ਹੈ, ਜਿਸ ਵਿੱਚ ਉਸ ਨੇ ਮੌਤ ਦੀ ਸਜ਼ਾ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ। ਇਸ ਮਾਮਲੇ ਵਿੱਚ ਉਸ ਦੀ ਰਹਿਮ ਪਟੀਸ਼ਨ ਉੱਤੇ ਅਜੇ ਫੈਸਲਾ ਆਉਣਾ ਬਾਕੀ ਹੈ।

ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਅਤੇ ਪੁਲਿਸ ਨੂੰ ਪਟੀਸ਼ਨ ‘ਤੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਵੀਰਵਾਰ ਨੂੰ ਇਸ ‘ਤੇ ਸੁਣਵਾਈ ਕੀਤੀ ਜਾਵੇਗੀ। ਦੋਸ਼ੀ ਅਕਸ਼ੇ ਸਿੰਘ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸਾਹਮਣੇ ਦੂਜੀ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਉਸੇ ਦਿਨ ਇੱਕ ਹੋਰ ਦੋਸ਼ੀ ਪਵਨ ਗੁਪਤਾ ਨੇ ਸੁਪਰੀਮ ਕੋਰਟ ਵਿੱਚ ਉਸ ਦੇ ਨਾਬਾਲਗ ਹੋਣ ਦੇ ਦਾਅਵੇ ਨੂੰ ਰੱਦ ਕਰਨ ਦੀ ਆਪਣੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਨ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।

ਹੇਠਲੀ ਅਦਾਲਤ ਨੇ ਦੋਸ਼ੀ ਮੁਕੇਸ਼ ਸਿੰਘ (32), ਪਵਨ (25), ਵਿਨੈ ਸ਼ਰਮਾ (26) ਅਤੇ ਅਕਸ਼ੇ (31) ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਫਾਂਸੀ ਦੇਣ ਦੇ ਡੈਥ ਵਾਰੰਟ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਕੋਵਿਡ 19: ਮਾਤਾ ਨੈਣਾ ਦੇਵੀ ਦੇ ਦਰ ਬੰਦ, ਸ਼ਰਧਾਲੂ ਆਨਲਾਈਨ ਕਰ ਸਕਣਗੇ ਦਰਸ਼ਨ

ABOUT THE AUTHOR

...view details