ਰੋਹਤਕ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੂੰ ਅੰਬਾਲਾ ਛਾਉਣੀ ਸਿਵਲ ਹਸਪਤਾਲ ਤੋਂ ਪੀਜੀਆਈ ਰੋਹਤਕ ਸਿਫਟ ਕਰ ਦਿੱਤਾ ਗਿਆ ਹੈ। ਪੰਡਿਤ ਭਾਗਵਤ ਦਿਆਲ ਸ਼ਰਮਾ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਦੇ ਇੰਚਾਰਜ ਡਾ: ਗਜੇਂਦਰ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਨਿਗਰਾਨੀ ਲਈ ਪੀ.ਜੀ.ਆਈ.ਐਮ.ਐਸ. ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਨੂੰ ਦੇਰ ਰਾਤ ਸੰਸਥਾ ਦੇ ਵਿਸ਼ੇਸ਼ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਡਾਕਟਰ ਗਜੇਂਦਰ ਸਿੰਘ ਨੇ ਕਿਹਾ ਕਿ ਪੀਜੀਆਈ ਐਮਐਸ ਮੈਨੇਜਮੈਂਟ ਨੂੰ ਬਹੁਤ ਵਿਸ਼ਵਾਸ ਹੈ ਕਿ ਅਨਿਲ ਵਿਜ ਬਹੁਤ ਜਲਦੀ ਆਪਣੇ ਘਰ ਵਾਪਸ ਆ ਜਾਣੇਗੇ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਦੇ ਇਲਾਜ ਲਈ ਡਾਕਟਰਾਂ ਦੀ ਇੱਕ ਟੀਮ ਬਣਾਈ ਗਈ ਹੈ, ਜੋ ਉਨ੍ਹਾਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਕਰੇਗੀ। ਨਾਲ ਹੀ, ਉਨ੍ਹਾਂ ਦੱਸਿਆ ਕਿ ਡਾਕਟਰ ਅਨਿਲ ਵਿਜ ਨੂੰ ਪਲਾਜ਼ਮਾ ਥੈਰੇਪੀ ਦੇਣ ਬਾਰੇ ਵਿਚਾਰ ਕਰ ਰਹੇ ਹਨ।
ਸੀਟੀ ਸਕੈਨ 'ਚ ਆਈ ਦਿੱਕਤ
ਡਾ ਗਜੇਂਦਰ ਸਿੰਘ ਮੁਤਾਬਕ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਡਾਕਟਰਾਂ ਦੀ ਟੀਮ ਨੇ ਸ਼ਨੀਵਾਰ ਨੂੰ ਸੀਟੀ ਸਕੈਨ ਕੀਤਾ। ਜਿਸ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਆਈਆਂ ਹਨ। ਰਿਪੋਰਟ ਠੀਕ ਨਾ ਹੋਣ 'ਤੇ ਸਿਹਤ ਵਿਭਾਗ ਨੇ ਵਿਜ ਨੂੰ ਪੀਜੀਆਈ ਰੋਹਤਕ ਸ਼ਿਫਟ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਵਿਜ ਦੀ ਦੂਜੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਹੈ। ਹਾਲਾਂਕਿ ਸੀ.ਟੀ. ਲੇਬਲ 14 ਤੋਂ 21 ਤੱਕ ਮਹੱਤਵਪੂਰਣ ਸੁਧਾਰ ਹੋਇਆ ਹੈ