ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 15 ਲੱਖ ਤੋਂ ਜ਼ਿਆਦਾ ਹੋ ਗਏ ਹਨ। ਜਦੋਂ ਕਿ ਹੁਣ ਤੱਕ 34 ਹਜ਼ਾਰ ਤੋਂ ਵੱਧ ਲੋਕ ਦੀ ਮਹਾਂਮਾਰੀ ਕਾਰਨ ਮੌਤ ਹੋ ਗਈ ਹੈ। ਇਥੇ ਰਾਹਤ ਵਾਲੀ ਗੱਲ ਹੈ ਕਿ 9.52 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ।
ਭਾਰਤ 'ਚ ਮਰੀਜ਼ਾਂ ਦੀ ਰਿਕਵਰੀ ਦਰ 64.24 ਫੀਸਦੀ ਹੈ ਤੇ ਲਾਗ ਨਾਲ ਮੌਤ ਦੀ ਦਰ 2.25 ਫੀਸਦੀ ਹੈ। ਦੱਸਣਯੋਗ ਹੈ ਕਿ ਦਿੱਲੀ ਅਤੇ ਮੁੰਬਈ ਵਿੱਚ ਕੋਰੋਨਾ ਦੀ ਲਾਗ ਦਰ ਵਿੱਚ ਗਿਰਾਵਟ ਆਈ ਹੈ।
ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,83,723 ਹੋ ਗਈ ਹੈ, ਜਦ ਕਿ ਕੋਰੋਨਾ ਨਾਲ ਹੁਣ ਤੱਕ 13,883 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ 2,21,944 ਲੋਕ ਸਿਹਤਯਾਬ ਹੋ ਗਏ ਹਨ।
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1.32 ਲੱਖ ਤੋਂ ਵੱਧ ਹੋ ਗਈ ਹੈ। ਜਦੋਂ ਕਿ 3881 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਹੁਣ ਤੱਕ 89 ਫੀਸਦੀ ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਰਿਕਾਰਡ 612 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਹੋਈਆਂ ਹਨ। ਇਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 14378 ਹੋ ਗਈ ਹੈ ਅਤੇ 4290 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 336 ਲੋਕਾਂ ਦੀ ਜਾਨ ਲਈ ਹੈ।