ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 6 ਲੱਖ 27 ਹਜ਼ਾਰ ਨੂੰ ਪਾਰ ਕਰ ਗਈ ਹੈ ਤੇ 18 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਮਹਾਰਾਸ਼ਟਰ ਵਿਚ ਰਿਕਾਰਡ ਇੱਕ ਦਿਨ ਵਿੱਚ ਕੋਰੋਨਾ ਦੇ ਰਿਕਾਰਡ 6,330 ਮਾਮਲੇ ਸਾਹਮਣੇ ਆਏ ਹਨ ਅਤੇ 125 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 1,86,626 ਤੱਕ ਪਹੁੰਚ ਗਈ ਹੈ ਅਤੇ 8,178 ਪੀੜਤਾਂ ਦੀ ਮੌਤ ਹੋ ਚੁੱਕੀ ਹੈ।
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 92 ਹਜ਼ਾਰ ਨੂੰ ਪਾਰ ਕਰ ਗਈ ਹੈ ਤੇ 2864 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕਿ, ਹੁਣ ਤੱਕ 63 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਗੁਜਰਾਤ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 681 ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਪੀੜਤਾਂ ਦੀ ਗਿਣਤੀ 33,999 ਹੋ ਗਈ ਹੈ। 19 ਮਰੀਜ਼ਾਂ ਦੀ ਮੌਤ ਤੋਂ ਬਾਅਦ ਕੁੱਲ 1888 ਮੌਤਾਂ ਹੋ ਗਈਆਂ ਹਨ।
ਤਾਮਿਲਨਾਡੂ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 4343 ਕੇਸ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 98,392 ਹੋ ਗਈ ਹੈ। 57 ਮੌਤਾਂ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 1,321 ਹੋ ਗਈ ਹੈ।
ਪੰਜਾਬ ਵਿਚ ਬੀਤੇ ਦਿਨ ਕੋਰੋਨਾ ਕਾਰਨ 3 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 152 ਤੱਕ ਪਹੁੰਚ ਗਿਆ ਹੈ। ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 5,784 ਹੋ ਗਈ ਹੈ ਜਦ ਕਿ 120 ਨਵੇਂ ਮਾਮਲੇ ਸਾਹਮਣੇ ਆਏ ਹਨ