ਜੈਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਐਤਵਾਰ ਤੋਂ 31 ਮਾਰਚ ਤੱਕ ਪੂਰੀ ਤਰ੍ਹਾਂ ਤਾਲਾਬੰਦੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਹਿਲੋਤ ਦੀ ਪ੍ਰਧਾਨਗੀ ਹੇਠ ਰਾਜਸਥਾਨ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਕੋਰੋਨਾ ਵਾਇਰਸ: ਰਾਜਸਥਾਨ 31 ਮਾਰਚ ਤੱਕ ਹੋਇਆ 'ਲੌਕ ਡਾਉਨ'
ਰਾਜਸਥਾਨ ਸਰਕਾਰ ਨੇ ਐਤਵਾਰ ਤੋਂ 31 ਮਾਰਚ ਤੱਕ ਰਾਜਸਥਾਨ ਦੀ ਪੂਰੀ ਤਰ੍ਹਾਂ ਤਾਲਾਬੰਦੀ ਕਰ ਦਿੱਤੀ ਹੈ। ਇਸ ਮਿਆਦ ਦੇ ਦੌਰਾਨ ਮੈਡੀਕਲ ਸਟੋਰਾਂ ਦੇ ਨਾਲ-ਨਾਲ ਰੋਜ਼ਾਨਾ ਦੀ ਜ਼ਰੂਰੀ ਚੀਜ਼ਾਂ ਜਿਵੇਂ ਸਬਜ਼ੀਆਂ ਅਤੇ ਦੁੱਧ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।
ਹਾਲਾਂਕਿ, ਇਸ ਮਿਆਦ ਦੇ ਦੌਰਾਨ ਮੈਡੀਕਲ ਸਟੋਰਾਂ ਦੇ ਨਾਲ-ਨਾਲ ਰੋਜ਼ਾਨਾ ਦੀ ਜ਼ਰੂਰੀ ਚੀਜ਼ਾਂ ਜਿਵੇਂ ਸਬਜ਼ੀਆਂ ਅਤੇ ਦੁੱਧ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ। ਇਨ੍ਹਾਂ ਤੋਂ ਇਲਾਵਾ ਕੋਈ ਦੁਕਾਨਾਂ ਨਹੀਂ ਖੁੱਲ੍ਹੀਆਂ ਹੋਣਗੀਆਂ। ਇਸ ਤੋਂ ਪਹਿਲਾਂ ਕੁਝ ਰਾਜਾਂ ਨੇ ਕੁਝ ਸ਼ਹਿਰਾਂ ਵਿੱਚ ਤਾਲਾਬੰਦੀ ਕੀਤੀ ਸੀ ਪਰ ਰਾਜਸਥਾਨ ਇਸ ਨੂੰ ਪੂਰੇ ਰਾਜ ਵਿੱਚ ਲਾਗੂ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ।
ਦੱਸਣਯੋਗ ਹੈ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਸਾਇੰਸ ਦੀ ਰਿਪੋਰਟ ਮੁਤਾਬਕ ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਪੀੜਤ ਮਰੀਜ਼ਾਂ ਦੀ ਗਿਣਤੀ 315 ਹੋ ਚੁੱਕੀ ਹੈ। ਇਨ੍ਹਾਂ 'ਚੋਂ 13 ਵਿਅਕਤੀ ਪੰਜਾਬ ਨਾਲ ਸਬੰਧ ਰੱਖਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਲਾਗ ਤੋਂ ਬਚਣ ਲਈ ਸ਼ਹਿਰ ਛੱਡ ਕੇ ਆਪਣੇ-ਆਪਣੇ ਪਿੰਡਾਂ ਨੂੰ ਜਾਣ ਵਾਲੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਿਹਾ ਹੈ ਕਿ ਪਿੰਡਾਂ ਵਿੱਚੋਂ ਰੋਜੀ ਰੋਟੀ ਕਮਾਉਣ ਲਈ ਆਏ ਲੋਕ ਕੋਰੋਨਾ ਦੇ ਡਰੋਂ ਸ਼ਹਿਰ ਨਾ ਛੱਡਣ।