ਨਵੀਂ ਦਿੱਲੀ: ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਕੋਰੋਨਾ ਨੂੰ ਮਹਾਮਾਰੀ ਐਲਾਨ ਦਿੱਤਾ ਹੈ ਜਿਸ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਵੀ ਦਿੱਲੀ ਵਿੱਚ ਕੋਰੋਨਾ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਦਿੱਲੀ ਸਰਕਾਰ ਨੇ ਸਾਰੇ ਸਿਨੇਮਾ ਘਰ ਅਤੇ ਅਜਿਹੇ ਸਕੂਲ-ਕਾਲਜ ਜਿੱਥੇ ਵਿਦਿਆਰਥੀਆਂ ਪ੍ਰੀਖਿਆਵਾਂ ਨਹੀਂ ਹੋ ਰਹੀਆਂ ਉਨ੍ਹਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਉਪ-ਰਾਜਪਾਲ ਦੇ ਬੁਲਾਈ ਸੀ ਬੈਠਕ
ਉਪ-ਰਾਜਪਾਲ ਅਨਿਲ ਬੈਜਲ ਨੇ ਵੀਰਵਾਰ ਸ਼ਾਮ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਵਿੱਚ ਕੀ ਤਿਆਰੀਆਂ ਹਨ, ਉਸ ਨੂੰ ਲੈ ਕੇ ਬੈਠਕ ਬੁਲਾਈ ਸੀ ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਿਹਤ ਮੰਤਰੀ ਸਤਿੰਦਰ ਜੈਨ, ਦਿੱਲੀ ਸਰਕਾਰ ਦੇ ਮੁੱਖ ਸਕੱਤਰ ਵਿਜੇ ਦੇਵ ਸਣੇ ਨਗਰ ਨਿਗਮ ਦੇ ਕਮਿਸ਼ਨਰ ਸ਼ਾਮਲ ਹੋਏ।
ਇਸ ਬੈਠਕ ਤੋਂ ਬਾਅਦ ਹੀ ਕੋਰੋਨਾ ਨੂੰ ਮਹਾਮਾਰੀ ਐਲਾਨਣ ਦਾ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੁਨੀਆ ਵਿੱਚ ਜਿਵੇਂ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਉਸ ਤਰ੍ਹਾਂ ਦੇ ਹਾਲਾਤ ਦਿੱਲੀ ਵਿੱਚ ਨਹੀਂ ਹੈ ਅਤੇ ਇਸ ਵਿੱਚ ਆਮ ਲੋਕਾਂ ਦੀ ਮਦਦ ਮਿਲ ਰਹੀ ਹੈ।
ਹੋਰ ਵਪਾਰਕ ਥਾਂਵਾਂ ਨੂੰ ਵਾਇਰਸ ਤੋਂ ਬਚਾਉਣ ਲਈ ਸਾਫ਼-ਸੁਥਰਾ ਰੱਖਣ ਲਈ ਕਿਹਾ ਗਿਆ ਹੈ। ਪਾਣੀ ਨਾਲ ਧੋਣਾ ਕਾਫ਼ੀ ਨਹੀਂ ਹੈ, ਸੰਚਾਲਕਾਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਵਿਚ ਕੈਮੀਕਲ ਪਾ ਕੇ ਸਾਫ-ਸਫਾਈ ਨੂੰ ਯਕੀਨੀ ਬਣਾਉਣ।
ਦਿੱਲੀ ਵਿੱਚ ਕੋਰੋਨਾ ਨੂੰ ਐਲਾਨਿਆ ਮਹਾਮਾਰੀ ਨਿਰਮਾਣ ਅਧੀਨ ਹਸਪਤਾਲ ਅਤੇ ਖਾਲੀ ਫਲੈਟ 'ਚ ਲਗਾਏ ਜਾਣਗੇ ਬੈੱਡ
ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਲਈ ਦਿੱਲੀ ਸਰਕਾਰ ਵੱਲੋਂ 25 ਹਸਪਤਾਲਾਂ ਵਿੱਚ ਜੋ ਪ੍ਰਬੰਧ ਕੀਤੇ ਗਏ ਹਨ ਉਸ ਤੋਂ ਇਲਾਵਾ, ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ ਦੇ ਖਾਲੀ ਫਲੈਟਾਂ ਅਤੇ ਹਸਪਤਾਲ ਵਿੱਚ ਕਮਰਿਆਂ ਤੋਂ ਇਲਾਵਾ, ਬਿਸਤਰੇ ਵਧਾਉਣ ਲਈ ਕਿਹਾ ਗਿਆ ਹੈ। ਤਾਂ ਜੋ ਪੀੜਤਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਉਥੇ ਰੱਖਿਆ ਜਾ ਸਕੇ।
ਦੱਸ ਦਈਏ ਕਿ ਦਿੱਲੀ ਵਿੱਚ ਕੋਰੋਨਾ ਦੇ 6 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 4 ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਕੋਰੋਨਾ ਨੂੰ ਹਰਿਆਣਾ ਸਰਕਾਰ ਨੇ ਵੀ ਮਹਾਂਮਾਰੀ ਐਲਾਨ ਦਿੱਤਾ ਹੈ ਅਤੇ ਹੁਣ ਉਪ ਰਾਜਪਾਲ ਦੀ ਬੈਠਕ ਤੋਂ ਬਾਅਦ, ਦਿੱਲੀ ਸਰਕਾਰ ਨੇ ਵੀ ਇਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਪੂਰੀ ਦੁਨੀਆ ਵਿਚ ਕੋਰੋਨਾ ਦੇ ਫੈਲਣ ਦੇ ਮੱਦੇਨਜ਼ਰ ਵਿਸ਼ਵ ਸਿਹਤ ਸੰਗਠਨ ਨੇ ਕੱਲ ਇਸ ਨੂੰ ਮਹਾਮਾਰੀ ਐਲਾਨਿਆ ਸੀ।