ਮੁੰਬਈ: ਧਾਰਾਵੀ ਵਿੱਚ ਕੋਰੋਨਾ ਪੌਜ਼ੀਟਿਵ ਵਿਅਕਤੀ ਦੀ ਮੌਤ ਤੋਂ ਬਾਅਦ ਵੀਰਵਾਰ ਨੂੰ ਉਸੇ ਇਲਾਕੇ ਵਿੱਚੋਂ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬੀਐਮਸੀ ਦੇ ਸਫਾਈ ਕਰਮਚਾਰੀ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਉਣ ਤੋਂ ਬਾਅਦ ਹਜ਼ਾਰਾਂ ਝੁੱਗੀਆਂ ਵਾਲੇ ਇਸ ਖੇਤਰ ਵਿੱਚ ਲਾਗ ਦਾ ਖ਼ਤਰਾ ਵੱਧ ਗਿਆ ਹੈ।
ਮੁੰਬਈ: ਧਾਰਾਵੀ ਵਿੱਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
ਮੁੰਬਈ ਦੇ ਧਾਰਾਵੀ ਇਲਾਕੇ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨ ਹੀ ਉੱਥੇ ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ ਹੋਈ ਸੀ।
ਫ਼ੋਟੋ।
ਮੁੰਬਈ ਨਗਰ ਨਿਗਮ (ਬੀਐਮਸੀ) ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਵਰਲੀ ਦਾ ਵਸਨੀਕ ਸੀ ਅਤੇ ਸਫਾਈ ਦੇ ਕੰਮ ਲਈ ਧਾਰਾਵੀ ਵਿੱਚ ਤਾਇਨਾਤ ਸੀ। ਉਸ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ, ਜਿਸ ਤੋਂ ਬਾਅਦ ਉਸ ਨੂੰ ਬੀਐਮਸੀ ਅਧਿਕਾਰੀਆਂ ਵੱਲੋਂ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ।
ਉਸ ਦੀ ਸਥਿਤੀ ਸਥਿਰ ਹੈ ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ 23 ਸਹਿਯੋਗੀਆਂ ਨੂੰ ਵੀ ਅਲੱਗ-ਅਲੱਗ ਕਰਨ ਦੀ ਸਲਾਹ ਦਿੱਤੀ ਗਈ ਹੈ। ਮਹਾਰਾਸ਼ਟਰ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 338 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 9 ਦੀ ਮੌਤ ਹੋ ਗਈ ਹੈ।